ਕਾਰਾਂ ਨੂੰ ਅੱਗ ਲਾਉਣ ਦੇ ਮਾਮਲੇ ''ਚ ਬਲਵਿੰਦਰ ਸਿੰਘ ਨੇ ਕੀਤਾ ਪੁਲਸ ਅੱਗੇ ਆਤਮ ਸਮਰਪਣ

Saturday, Feb 03, 2018 - 04:29 AM (IST)

ਕਾਰਾਂ ਨੂੰ ਅੱਗ ਲਾਉਣ ਦੇ ਮਾਮਲੇ ''ਚ ਬਲਵਿੰਦਰ ਸਿੰਘ ਨੇ ਕੀਤਾ ਪੁਲਸ ਅੱਗੇ ਆਤਮ ਸਮਰਪਣ

ਮਾਨਸਾ(ਜੱਸਲ)-25 ਅਗਸਤ 2017 ਨੂੰ ਸਥਾਨਕ ਸ਼ਹਿਰ ਅੰਦਰ ਕਾਰਾਂ ਨੂੰ ਅੱਗ ਲਾਏ ਜਾਣ ਦੀ ਘਟਨਾ ਸਬੰਧੀ ਦਰਜ ਮਾਮਲੇ 'ਚ ਨਾਮਜ਼ਦ ਬਲਵਿੰਦਰ ਸਿੰਘ ਵਾਸੀ ਮਾਨਸਾ ਨੇ ਵੀਰਵਾਰ ਨੂੰ ਪੁਲਸ ਅੱਗੇ ਆਤਮ ਸਮਰਪਣ ਕਰ ਦਿੱਤਾ। ਪੁਲਸ ਨੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਉਸ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਜ਼ਿਲਾ ਜੇਲ ਮਾਨਸਾ ਵਿਖੇ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਡੇਰਾ ਮੁਖੀ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦੇਣ ਉਪਰੰਤ ਮਾਨਸਾ ਸ਼ਹਿਰ ਅੰਦਰ ਵਨ–ਵੇ ਟ੍ਰੈਫ਼ਿਕ ਰੋਡ ਸਥਿਤ ਆਮਦਨ ਕਰ ਵਿਭਾਗ ਦੇ ਦਫ਼ਤਰ ਵਿਖੇ ਖੜ੍ਹੀਆਂ ਦੋ ਕਾਰਾਂ ਨੂੰ ਅੱਗ ਲਾਉਣ ਦੀ ਘਟਨਾ ਵਾਪਰੀ ਸੀ, ਜਿਸ ਸਬੰਧੀ ਥਾਣਾ ਸਿਟੀ–2 ਮਾਨਸਾ ਦੀ ਪੁਲਸ ਨੇ ਮਾਮਲਾ ਨੰਬਰ 62 ਦਰਜ ਕਰ ਕੇ ਉਸ 'ਚ 31 ਡੇਰਾ ਪ੍ਰੇਮੀਆਂ ਨੂੰ ਨਾਮਜ਼ਦ ਕੀਤਾ ਸੀ, ਜਿਨ੍ਹਾਂ 'ਚੋਂ ਹੁਣ ਤੱਕ 29 ਵਿਅਕਤੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜਦਕਿ ਦੋ ਵਿਅਕਤੀ ਪਵਨ ਕੁਮਾਰ ਅਤੇ ਪਰਵਿੰਦਰ ਸਿੰਘ ਵਾਸੀ ਮਾਨਸਾ ਹਾਲੇ ਵੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ਹਨ।


Related News