ਪੁਲਸ ਨੇ ਕਤਲ ਦੇ ਕੇਸ ''ਚ 2 ਨੂੰ ਕੀਤਾ ਗ੍ਰਿਫਤਾਰ
Saturday, Feb 03, 2018 - 07:14 AM (IST)
ਸੰਗਰੂਰ(ਬੇਦੀ, ਵਿਵੇਕ ਸਿੰਧਵਾਨੀ, ਯਾਦਵਿੰਦਰ)— ਰੇਲਵੇ ਪੁਲਸ ਨੇ ਕਤਲ ਕੇਸ 'ਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਅਫ਼ਸਰ ਥਾਣਾ ਰੇਲਵੇ ਪੁਲਸ ਸੰਗਰੂਰ ਦੇ ਐੈੱਸ. ਐੈੱਚ. ਓ. ਚਰਨਦੀਪ ਸਿੰਘ ਨੇ ਦੱਸਿਆ ਕਿ ਸੁਨਾਮ ਵਿਖੇ ਲਾਡੀ ਪੁੱਤਰ ਲੱਖ ਸਿੰਘ ਦਾ 28 ਜਨਵਰੀ ਨੂੰ ਕਤਲ ਹੋ ਗਿਆ ਸੀ, ਜਿਸ 'ਤੇ ਸੀ. ਆਰ. ਪੀ. ਸੰਗਰੂਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਤਫਤੀਸ਼ ਦੌਰਾਨ ਜਸਵੀਰ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਲੱਖਾ ਸਿੰਘ ਪੁੱਤਰ ਜੀਤ ਸਿੰਘ ਦੋਵੇਂ ਵਾਸੀ ਮੰਡੀ ਸੁਨਾਮ ਨੂੰ ਗ੍ਰਿਫਤਾਰ ਕਰ ਕੇ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਲਿਆ ਗਿਆ ਹੈ।
