ਨਾਜਾਇਜ਼ ਸ਼ਰਾਬ ਸਣੇ 3 ਗ੍ਰਿਫਤਾਰ

Wednesday, Feb 07, 2018 - 02:32 AM (IST)

ਨਾਜਾਇਜ਼ ਸ਼ਰਾਬ ਸਣੇ 3 ਗ੍ਰਿਫਤਾਰ

ਫ਼ਿਰੋਜ਼ਪੁਰ(ਕੁਮਾਰ, ਮਲਹੋਤਰਾ)—ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਹੌਲਦਾਰ ਗੁਰਨਾਮ ਸਿੰਘ ਦੀ ਅਗਵਾਈ ਹੇਠ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 14 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਕੋਠੀ ਰਾਏ ਸਾਹਿਬ ਦੇ ਨਜ਼ਦੀਕ ਪੁਲਸ ਨੇ ਰਿੰਕੂ ਨਾਮੀ ਵਿਅਕਤੀ ਨੂੰ  ਕਾਬੂ ਕਰਕੇ ਉਸ ਪਾਸੋਂ ਉਕਤ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਤੇ ਉਸਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਨਗਰ ਥਾਣਾ ਨੰਬਰ 2 ਦੀ ਪੁਲਸ ਨੇ ਬੀਤੇ ਦਿਨੀਂ 2 ਲੋਕਾਂ ਨੂੰ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਹੌਲਦਾਰ ਭੁਪਿੰਦਰ ਸਿੰਘ ਬੀਤੀ ਸ਼ਾਮ ਪੁਲਸ ਪਾਰਟੀ ਸਣੇ ਹਨੂੰਮਾਨਗੜ੍ਹ ਬਾਈਪਾਸ ਦੇ ਨੇੜੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਠਾਕਰ ਆਬਾਦੀ ਗਲੀ ਨੰਬਰ 10 ਵਾਸੀ ਰਾਜੇਸ਼ ਕੁਮਾਰ ਪੁੱਤਰ ਕਨ੍ਹਈਆ ਲਾਲ ਤੇ ਮਾਮਨ ਕੁਮਾਰ ਪੁੱਤਰ ਓਮ ਪ੍ਰਕਾਸ਼ ਠਾਕਰ ਆਬਾਦੀ ਗਲੀ ਨੰਬਰ 12 ਅਬੋਹਰ ਵਿਚ ਨਾਜਾਇਜ਼ ਰੂਪ ਨਾਲ ਸ਼ਰਾਬ ਲਿਆ ਕੇ ਵੇਚਦੇ ਹਨ। ਜਿਸ 'ਤੇ ਉਨ੍ਹਾਂ ਨੇ ਮੁਖਬਰ ਦੇ ਦੱਸੇ ਮੁਤਾਬਕ ਸੁਭਾਸ਼ ਨਗਰ ਵਿਚ ਛਾਪੇਮਾਰੀ ਕੀਤੀ ਤਾਂ ਉਥੋਂ ਦੋਵਾਂ ਨੂੰ 240 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ। ਪੁਲਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। 


Related News