ਕਾਰ ''ਤੇ ਜਾਅਲੀ ਨੰਬਰ-ਪਲੇਟ ਲਾ ਕੇ ਸ਼ਰਾਬ ਦੀ ਸਮੱਗਲਿੰਗ ਕਰਦੇ 2 ਕਾਬੂ
Thursday, Feb 08, 2018 - 07:30 AM (IST)

ਭਵਾਨੀਗੜ੍ਹ(ਵਿਕਾਸ)—ਕਾਰ 'ਤੇ ਜਾਅਲੀ ਨੰਬਰ ਪਲੇਟ ਲਾ ਕੇ ਸ਼ਰਾਬ ਦੀ ਸਮੱਗਲਿੰਗ ਕਰਨ ਦੇ ਮਾਮਲੇ ਵਿਚ ਪੁਲਸ ਨੇ ਕਾਰ ਸਣੇ 2 ਵਿਅਕਤੀਆਂ ਨੂੰ ਕਾਬੂ ਕਰ ਕੇ 10 ਪੇਟੀਆਂ ਸ਼ਰਾਬ ਬਰਾਮਦ ਕੀਤੀ । ਕਾਲਾਝਾੜ/ਚੰਨੋ ਪੁਲਸ ਚੌਕੀ ਦੇ ਇੰਚਾਰਜ ਰਾਜਵੰਤ ਕੁਮਾਰ ਨੇ ਦੱਸਿਆ ਕਿ ਹੌਲਦਾਰ ਰਣਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਮੁਨਸ਼ੀਵਾਲਾ ਵਿਖੇ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲੈਣ 'ਤੇ ਉਸ ਵਿਚੋਂ 120 ਬੋਤਲਾਂ (10 ਪੇਟੀਆਂ ) ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀਆਂ । ਪੁਲਸ ਨੇ ਕਾਰ ਸਵਾਰ ਅਜੇ ਕੁਮਾਰ ਪੁੱਤਰ ਅਰਜਨ ਸਿੰਘ ਵਾਸੀ ਹਰੇੜੀ ਥਾਣਾ ਸਦਰ ਸੰਗਰੂਰ ਅਤੇ ਪਿੰ੍ਰਸ ਕੁਮਾਰ ਪੁੱਤਰ ਵਿਜੇ ਪਾਲ ਵਾਸੀ ਗੁਰੂ ਨਾਨਕ ਕਾਲੋਨੀ ਸੰਗਰੂਰ ਨੂੰ ਕਾਬੂ ਕਰ ਕੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ । ਮੁਲਜ਼ਮ ਅਜੇ ਕੁਮਾਰ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਨ੍ਹਾਂ ਵੱਲੋਂ ਕਾਰ 'ਤੇ ਜਾਅਲੀ ਨੰਬਰ ਲਾ ਕੇ ਸ਼ਰਾਬ ਵੇਚੀ ਜਾਂਦੀ ਸੀ । 24 ਬੋਤਲਾਂ ਸਣੇ ਦਬੋਚਿਆ : ਇਸੇ ਤਰ੍ਹਾਂ ਇਕ ਵੱਖਰੇ ਮਾਮਲੇ ਵਿਚ ਥਾਣਾ ਭਵਾਨੀਗੜ੍ਹ ਵਿਖੇ ਤਾਇਨਾਤ ਹੌਲਦਾਰ ਸਤਵੰਤ ਸਿੰਘ ਨੇ ਪਿੰਡ ਥੰਮਣ ਸਿੰਘ ਵਾਲਾ ਨਹਿਰੀ ਪੁਲ 'ਤੇ ਸਕੂਟਰ ਸਵਾਰ ਪ੍ਰਗਟ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਮਾਝੀ ਥਾਣਾ ਭਵਾਨੀਗੜ੍ਹ ਨੂੰ ਕਾਬੂ ਕਰ ਕੇ ਉਸ ਕੋਲੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕਰ ਕੇ ਪਰਚਾ ਦਰਜ ਕੀਤਾ ।