ਚੋਰੀ ਦੇ ਮੋਟਰਸਾਈਕਲਾਂ ਸਣੇ 2 ਗ੍ਰਿਫਤਾਰ
Wednesday, Feb 14, 2018 - 01:10 AM (IST)

ਫਿਰੋਜ਼ਪੁਰ(ਕੁਮਾਰ, ਮਲਹੋਤਰਾ)—ਪੁਲਸ ਨੇ ਏ. ਐੱਸ. ਆਈ. ਸੁਖਦੇਵ ਸਿੰਘ ਦੀ ਅਗਵਾਈ ਹੇਠ ਚੋਰ ਗਿਰੋਹ ਦੇ ਇਕ ਮੈਂਬਰ ਨੂੰ ਕਾਬੂ ਕੀਤਾ ਹੈ, ਜਦਕਿ ਉਸ ਦਾ ਇਕ ਸਾਥੀ ਭੱਜਣ ਵਿਚ ਕਾਮਯਾਬ ਹੋ ਗਿਆ ਹੈ, ਜਿਸ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਗੁਰਜੰਟ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੌਰਵ ਪੁੱਤਰ ਨਿਰਮਲ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ ਅਤੇ ਬਸਤੀ ਭੱਟੀਆ ਵਾਲੀ ਵਿਚ ਮੋਟਰਸਾਈਕਲ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਏ. ਐੱਸ. ਆਈ. ਸੁਖਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਰੇਡ ਕਰ ਕੇ ਗੁਰਜੰਟ ਸਿੰਘ ਵਾਸੀ ਮਮਦੋਟ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ, ਜਦਕਿ ਗੌਰਵ ਪੁਲਸ ਨੂੰ ਦੇਖਦੇ ਹੀ ਫਰਾਰ ਹੋ ਗਿਆ। ਇਸੇ ਤਰ੍ਹਾਂ ਥਾਣਾ ਮੱਖੂ ਦੇ ਏ. ਐੱਸ. ਆਈ. ਸੁਰਜੀਤ ਸਿੰਘ ਨੇ ਪਿੰਡ ਜੋਗੇਵਾਲਾ ਦੇ ਕੋਲ ਨਾਕੇ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਏ. ਐੱਸ. ਆਈ. ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਕਰਨੈਲ ਸਿੰਘ ਵਾਸੀ ਪਿੰਡ ਸੋਢੇਵਾਲਾ ਦੇ ਰੂਪ 'ਚ ਹੋਈ ਹੈ ਤੇ ਉਸ ਖਿਲਾਫ ਪਰਚਾ ਦਰਜ ਕਰਨ ਤੋਂ ਬਾਅਦ ਉਸ ਤੋਂ ਪੁੱਛਗਿੱਛ ਜਾਰੀ ਹੈ।