4 ਕਿਲੋ ਗਾਂਜੇ ਸਣੇ ਇਕ ਨੌਜਵਾਨ ਗ੍ਰਿਫਤਾਰ

Friday, Feb 16, 2018 - 02:58 AM (IST)

ਅਬੋਹਰ(ਸੁਨੀਲ)-ਸੀ. ਆਈ. ਏ. ਸਟਾਫ ਦੀ ਪੁਲਸ ਨੇ ਬੀਤੀ ਸ਼ਾਮ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਗਾਂਜੇ ਸਣੇ ਕਾਬੂ ਕੀਤਾ ਹੈ, ਜਿਸ ਖਿਲਾਫ ਥਾਣਾ ਨੰ. 2 ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।  ਜਾਣਕਾਰੀ ਮੁਤਾਬਕ ਸਹਾਇਕ ਸਬ-ਇੰਸਪੈਕਟਰ ਦਰਸ਼ਨ ਸਿੰਘ ਬੀਤੀ ਸ਼ਾਮ ਸੀ. ਆਈ. ਏ. ਸਟਾਫ ਸਣੇ ਸੁਭਾਸ਼ ਨਗਰ ਲਿੰਕ ਰੋਡ 'ਤੇ ਗਸ਼ਤ ਕਰ ਰਹੇ ਸਨ ਤਾਂ ਇਸੇ ਦੌਰਾਨ ਉਨ੍ਹਾਂ ਸਾਹਮਣੇ ਤੋਂ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੇ ਹੱਥ 'ਚ ਮੌਜੂਦ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 4 ਕਿਲੋ ਗਾਂਜਾ ਬਰਾਮਦ ਹੋਇਆ। ਫੜੇ ਗਏ ਨੌਜਵਾਨ ਦੀ ਪਛਾਣ ਅਰੁਣ ਕੁਮਾਰ ਪੁੱਤਰ ਅਮਰ ਲਾਲ ਵਾਸੀ ਆਰੀਆ ਨਗਰ ਦੇ ਰੂਪ 'ਚ ਹੋਈ ਹੈ। ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। 


Related News