ਚੋਰੀ ਦੇ 2 ਮੋਟਰਸਾਈਕਲਾਂ ਸਣੇ ਗ੍ਰਿਫਤਾਰ
Sunday, Feb 18, 2018 - 01:13 AM (IST)

ਫਿਰੋਜ਼ਪੁਰ(ਕੁਮਾਰ, ਮਲਹੋਤਰਾ)—ਥਾਣਾ ਕੈਂਟ ਦੀ ਪੁਲਸ ਨੇ ਹੌਲਦਾਰ ਬਲਦੇਵ ਰਾਜ ਦੀ ਅਗਵਾਈ ਹੇਠ ਇਕ ਵਿਅਕਤੀ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਬਲਦੇਵ ਰਾਜ ਨੇ ਦੱਸਿਆ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਰੇਡ ਕਰ ਕੇ ਚਰਚ ਚੌਕ ਮੁਕਤਸਰ ਰੋਡ ਵਿਖੇ ਮਹਿੰਦਰ ਸਿੰਘ ਵਾਸੀ ਪਿੰਡ ਸੰਮੇ ਵਾਲੀ (ਸ੍ਰੀ ਮੁਕਤਸਰ ਸਾਹਿਬ) ਨੂੰ 2 ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਕੀਮਤ ਕਰੀਬ 40 ਹਜ਼ਾਰ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।