ਨਾਜਾਇਜ਼ ਸ਼ਰਾਬ ਬਰਾਮਦ ; 2 ਕਾਬੂ, 1 ਫਰਾਰ

02/20/2018 2:02:57 AM

ਫਿਰੋਜ਼ਪੁਰ(ਕੁਮਾਰ, ਮਲਹੋਤਰਾ)—ਸੀ. ਆਈ. ਏ. ਪੁਲਸ ਤੇ ਥਾਣਾ ਸਦਰ ਦੀ ਪੁਲਸ ਨੇ 2 ਵੱਖ-ਵੱਖ ਮਾਮਲਿਆਂ ਵਿਚ ਸਾਢੇ 98 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਦਕਿ ਇਕ ਫਰਾਰ ਹੋ ਗਿਆ ਹੈ, ਜਿਸ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ ਦੇ ਏ. ਐੱਸ. ਆਈ. ਗੁਰਬਚਨ ਸਿੰਘ ਨੇ ਦੱਸਿਆ ਕਿ ਪਿੰਡ ਨਵਾ ਪੂਰਬਾ ਵਿਚ ਪੁਲਸ ਨੇ ਗਸ਼ਤ ਤੇ ਚੈਕਿੰਗ ਦੌਰਾਨ 90 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਹਰਦੀਪ ਸਿੰਘ ਨਾਮੀ ਵਿਅਕਤੀ ਪੁਲਸ ਨੂੰ ਦੇਖਦੇ ਹੀ ਫਰਾਰ ਹੋ ਗਿਆ। ਦੂਸਰੇ ਪਾਸੇ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਸਾਢੇ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਮਲਕੀਤ ਸਿੰਘ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਨਾਮਜ਼ਦ ਵਿਅਕਤੀਆਂ ਖਿਲਾਫ ਮੁਕੱਦਮੇ ਦਰਜ ਕੀਤੇ ਗਏ ਹਨ। ਥਾਣਾ ਨੰਬਰ 1 ਦੀ ਪੁਲਸ ਨੇ ਬੀਤੀ ਦੇਰ ਸ਼ਾਮ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ। ਉਸ ਨੂੰ ਬਾਅਦ 'ਚ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਹੈੱਡ ਕਾਂਸਟੇਬਲ ਜਸਵਿੰਦਰ ਸਿੰਘ ਬੀਤੀ ਦੇਰ ਸ਼ਾਮ ਕਿਲਿਆਂਵਾਲੀ ਲਿੰਕ ਰੋਡ 'ਤੇ ਗਸ਼ਤ ਕਰ ਰਹੇ ਸਨ। ਉਨ੍ਹਾਂ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਦੇ ਹੋਏ ਇੰਦਰਾ ਨਗਰੀ ਗਲੀ ਨੰਬਰ 1 ਵਾਸੀ ਰਿਸ਼ੀ ਵੈਦ ਪੁੱਤਰ ਰਵੀ ਕੁਮਾਰ ਨੂੰ 15 ਲਿਟਰ ਦੇਸੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰ ਕੇ ਬਾਅਦ ਵਿਚ ਜ਼ਮਾਨਤ 'ਤੇ ਛੱਡ ਦਿੱਤਾ।


Related News