ਪੁਲਸ ਨੇ ਹੈਰੋਇਨ ਸਮੇਤ 3 ਨੂੰ ਕੀਤਾ ਕਾਬੂ

Tuesday, Feb 20, 2018 - 05:05 AM (IST)

ਦੋਰਾਹਾ(ਵਿਨਾਇਕ)-ਦੋਰਾਹਾ ਪੁਲਸ ਵੱਲੋਂ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੀ ਖਬਰ ਹੈ। ਇਸ ਸਬੰਧੀ ਖੰਨਾ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਛਪਾਲ ਸਿੰਘ ਉਪ ਪੁਲਸ ਕਪਤਾਨ ਪਾਇਲ ਅਤੇ ਇੰਸਪੈਕਟਰ ਮਨਜੀਤ ਸਿੰਘ ਮੁਖ ਅਫਸਰ ਥਾਣਾ ਦੋਰਾਹਾ ਦੀ ਹਦਾਇਤ 'ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸਹਾਇਕ ਥਾਣੇਦਾਰ ਸੱਜਣ ਸਿੰਘ ਅਤੇ ਨਾਰਕੋਟਿਕ ਸੈੱਲ ਦੇ ਇੰਚਾਰਜ ਸੁਰਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਸ਼ੱਕੀ ਵਿਅਕਤੀਆਂ ਤੇ ਵਹੀਕਲਾਂ ਦੀ ਚੈਕਿੰਗ ਸਬੰਧੀ ਜੀ. ਟੀ. ਰੋਡ ਦੋਰਾਹਾ ਵਿਖੇ ਸਖ਼ਤ ਨਾਕਾਬੰਦੀ ਕੀਤੀ ਗਈ ਸੀ। ਬਾਅਦ ਦੁਪਹਿਰ 3 ਵਜੇ ਕਰੀਬ ਖੰਨਾ ਸਾਈਡ ਤੋਂ ਇਕ ਕਾਰ ਆਈ, ਜਿਸ ਨੂੰ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕੀਤਾ। ਚੈਕਿੰਗ ਦੌਰਾਨ ਕਾਰ 'ਚ ਸਵਾਰ 3 ਕਥਿਤ ਦੋਸ਼ੀਆਂ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦਾ ਮੁਲਜ਼ਮ ਕੋਈ ਲਾਇਸੈਂਸ ਪੇਸ਼ ਨਹੀਂ ਕਰ ਸਕੇ। ਮੁਲਜ਼ਮਾਂ ਦੀ ਪਛਾਣ ਸੁਰਿੰਦਰ ਪਾਲ ਉਰਫ ਛਿੰਦਾ ਪੁੱਤਰ ਹਰਬਿਲਾਸ ਰਾਏ, ਨਰੇਸ਼ ਕੁਮਾਰ ਉਰਫ ਗੱਟੂ ਪੁੱਤਰ ਸ਼ਾਮ ਲਾਲ ਅਤੇ ਅੰਮ੍ਰਿਤਪਾਲ ਸਿੰਘ ਉਰਫ ਮਿੰਟੂ ਪੁੱਤਰ ਦਵਿੰਦਰ ਸਿੰਘ ਵਾਸੀ ਜਲੰਧਰ ਵਜੋਂ ਹੋਈ। ਪੁਲਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News