ਹੈਰੋਇਨ ਤੇ 10 ਲੱਖ ਦੀ ਡਰੱਗ ਮਨੀ ਸਣੇ 2 ਅੜਿੱਕੇ

02/22/2018 2:31:53 AM

ਫਿਰੋਜ਼ਪੁਰ(ਕੁਮਾਰ, ਮਲਹੋਤਰਾ, ਪਰਮਜੀਤ, ਸ਼ੈਰੀ)—ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਪੁਲਸ ਨੇ ਇੰਸਪੈਕਟਰ ਪਰਮਜੀਤ ਸਿੰਘ ਅਤੇ ਸਬ-ਇੰਸਪੈਕਟਰ ਤਰਲੋਚਨ ਸਿੰਘ ਤੇ ਰਜਵੰਤ ਸਿੰਘ ਦੀ ਅਗਵਾਈ ਹੇਠ ਇਕ ਔਰਤ ਸਮੇਤ 2 ਕਥਿਤ ਸਮੱਗਲਰਾਂ ਨੂੰ 100 ਗ੍ਰਾਮ ਹੈਰੋਇਨ ਅਤੇ ਇਕ ਲੱਖ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਆਈ. ਜੀ. ਫਿਰੋਜ਼ਪੁਰ ਨਰਿੰਦਰ ਸਿੰਘ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਪੁਲਸ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਦਰਬਾਰਾ ਸਿੰਘ ਪੁੱਤਰ ਹਜਾਰਾ ਸਿੰਘ ਵਾਸੀ ਰੁਕਨਾ ਬੇਗੂ ਅਤੇ ਗੁਰਮੀਤ ਕੌਰ ਪਤਨੀ ਬਖਸ਼ੀਸ਼ ਸਿੰਘ ਵਾਸੀ ਬਸਤੀ ਰਾਮ ਲਾਲ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਮਾਰੂਤੀ ਕਾਰ ਵਿਚ ਘੁੰਮ ਰਹੇ ਹਨ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਪਰਮਜੀਤ ਸਿੰਘ, ਸਬ- ਇੰਸਪੈਕਟਰ ਤਰਲੋਚਨ ਸਿੰਘ ਅਤੇ ਰਜਵੰਤ ਸਿੰਘ ਨੇ ਹਾਊਸਿੰਗ ਬੋਰਡ ਕਾਲੋਨੀ ਫਿਰੋਜ਼ਪੁਰ ਸ਼ਹਿਰ ਦੀ ਲਿੰਕ ਰੋਡ 'ਤੇ ਜਦ ਉਨ੍ਹਾਂ ਦੋਵਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 50-50 ਗ੍ਰਾਮ ਹੈਰੋਇਨ ਬਰਾਮਦ ਹੋਈ। ਗੁਰਮੀਤ ਕੌਰ ਦੇ ਪੁੱਤਰ ਗੁਰਵਿੰਦਰ ਸਿੰਘ ਉਰਫ ਗਿੰਦਾ ਨੂੰ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ 265 ਗ੍ਰਾਮ ਹੈਰੋਇਨ ਤੇ 13 ਲੱਖ 70 ਹਜ਼ਾਰ ਦੀ ਡਰੱਗ ਮਨੀ ਸਮੇਤ ਦਸੰਬਰ 2017 ਵਿਚ ਗ੍ਰਿਫਤਾਰ ਕੀਤਾ ਹੈ। ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ 100 ਲੱਖ ਰੁਪਏ ਹੈ।


Related News