ਸਮਲਿੰੰਗੀ ਵਿਅਕਤੀਆਂ ਨਾਲ ਸਰੀਰਕ ਸਬੰਧ ਬਣਾ ਕੇ ਬਲੈਕਮੇਲ ਕਰਨ ਵਾਲੇ ਗੈਂਗ ਦਾ ਪਰਦਾਫਾਸ਼

02/25/2018 7:31:22 AM

ਕਪੂਰਥਲਾ(ਭੂਸ਼ਣ, ਮਲਹੋਤਰਾ)-ਸਮਲਿੰਗੀ ਵਿਅਕਤੀਆਂ ਨਾਲ ਸਰੀਰਕ ਸਬੰਧ ਬਣਾ ਕੇ ਬਾਅਦ 'ਚ ਉਨ੍ਹਾਂ ਦੀ ਇਤਰਾਜ਼ਯੋਗ ਹਾਲਾਤ 'ਚ ਵੀਡੀਓ ਬਣਾ ਕੇ ਉਨ੍ਹਾਂ ਨੂੰ ਬਲੈਕਮੇਲ ਕਰਕੇ ਮੋਟੀ ਰਕਮ ਹੜਪਨ ਵਾਲੇ ਇਕ ਗੈਂਗ ਦਾ ਪਰਦਾਫਾਸ਼ ਕਰਕੇ ਸੀ. ਆਈ. ਏ. ਸਟਾਫ ਕਪੂਰਥਲਾ ਦੀ ਪੁਲਸ ਨੇ ਗੈਂਗ ਦੇ ਮੁੱਖ ਸਰਗਣਾ ਨੂੰ ਗ੍ਰਿਫਤਾਰ ਕਰ ਲਿਆ ਹੈ ਜਦ ਕਿ ਗ੍ਰਿਫਤਾਰ ਮੁਲਜ਼ਮ ਦਾ ਦੂਜਾ ਸਾਥੀ ਫਰਾਰ ਦੱਸਿਆ ਜਾ ਰਿਹਾ ਹੈ । ਇਸ ਸਬੰਧੀ  ਸੰਦੀਪ ਸ਼ਰਮਾ ਨੇ ਦੱਸਿਆ ਕਿ ਡੀ. ਐੱਸ. ਪੀ. ਸਪੈਸ਼ਲ ਬ੍ਰਾਂਚ ਸੰਦੀਪ ਸਿੰਘ ਮੰਡ ਦੀ ਅਗਵਾਈ 'ਚ ਸੀ. ਆਈ. ਏ. ਸਟਾਫ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਤਿੰਦਰਜੀਤ ਸਿੰਘ ਨੇ ਪੁਲਸ ਟੀਮ ਨਾਲ ਗਰਾਰੀ ਚੌਕ  ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਇਕ ਮੁਖਬਰ ਖਾਸ ਨੇ ਪੁਲਸ ਟੀਮ ਨੂੰ ਸੂਚਨਾ ਦਿੱਤੀ ਕਿ ਪਰਮਜੀਤ ਸਿੰਘ ਉਰਫ ਪ੍ਰਿੰਸ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਪਤੜ ਖੁਰਦ ਆਪਣੇ ਇਕ ਹੋਰ ਸਾਥੀ ਰਣਜੀਤ ਸਿੰਘ ਜੋ ਆਪਣੇ-ਆਪ ਨੂੰ ਪੁਲਸ ਕਰਮਚਾਰੀ ਦੱਸਦਾ ਹੈ, ਦੇ ਨਾਲ ਮਿਲ ਕੇ ਬੱਸ ਸਟੈਂਡ ਕਪੂਰਥਲਾ ਤੇ ਜਲੰਧਰ 'ਚ ਸਮਲਿੰਗੀ ਵਿਅਕਤੀਆਂ ਨੂੰ ਲੱਭ ਕੇ ਉਨ੍ਹਾਂ ਨਾਲ ਸਰੀਰਕ ਸਬੰਧ ਬਣਾਉਂਦੇ ਹਨ ਤੇ ਉਨ੍ਹਾਂ ਦੇ ਗੁਪਤ ਅੰਗਾਂ ਨਾਲ ਛੇੜਛਾੜ ਕਰਦੇ ਹਨ।  ਇਹ ਦੋਨਾਂ ਮੁਲਜ਼ਮ ਸਮਲਿੰਗੀ ਵਿਅਕਤੀਆਂ ਦੀ ਮੋਬਾਇਲ ਫੋਨ ਦੀ ਮਦਦ ਨਾਲ ਵੀਡੀਓ ਫਿਲਮ ਬਣਾ ਕੇ ਬਾਅਦ 'ਚ ਉਨ੍ਹਾਂ ਨੂੰ ਵਾਇਰਲ ਕਰਨ ਦੀਆਂ ਧਮਕੀਆਂ ਦਿੰਦੇ ਹੋਏ ਉਨ੍ਹਾਂ ਨੂੰ ਬਲੈਕਮੇਲ ਕਰਕੇ ਮੋਟੀ ਰਕਮ ਵਸੂਲਦੇ ਹਨ। ਜਿਸ 'ਤੇ ਸਿਟੀ ਪੁਲਸ ਨੇ ਦੋਨਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਜਦ ਬੱਸ ਸਟੈਂਡ ਕਪੂਰਥਲਾ 'ਚ ਛਾਪਾਮਾਰੀ ਕੀਤੀ ਤਾਂ ਦੋਵੇਂ ਮੁਲਜ਼ਮ ਪੁਲਸ ਟੀਮ ਨੂੰ ਚਕਮਾ ਦੇਕੇ ਫਰਾਰ ਹੋ ਗਏ। ਇਸ ਦੌਰਾਨ ਸ਼ਨੀਵਾਰ ਦੀ ਸਵੇਰੇ ਨੂੰ ਪੁਲਸ ਟੀਮ ਨੂੰ ਸੂਚਨਾ ਮਿਲੀ ਕਿ ਲੋੜੀਂਦਾ ਗੈਂਗ ਦਾ ਮੁੱਖ ਸਰਗਨਾ ਪਰਮਜੀਤ ਸਿੰਘ ਉਰਫ ਪ੍ਰਿੰਸ ਪੁੱਤਰ ਸਰਬਜੀਤ ਸਿੰਘ ਇਸ ਸਮੇਂ ਸ਼ਹਿਰ 'ਚ ਘੁੰਮ ਰਿਹਾ ਹੈ ਜਿਸ 'ਤੇ ਸੀ. ਆਈ. ਏ. ਸਟਾਫ ਦੀ ਪੁਲਸ ਨੇ ਛਾਪਾਮਾਰੀ ਕਰਕੇ ਮੁਲਜ਼ਮਾਂ ਪਰਮਜੀਤ ਸਿੰਘ ਉਰਫ ਪਿੰ੍ਰਸ ਨੂੰ ਕਾਬੂ ਕਰਕੇ ਉਸ ਦੀ ਨਿਸ਼ਾਨਦੇਹੀ 'ਤੇ ਇਕ ਮੋਬਾਇਲ ਫੋਨ ਬਰਾਮਦ ਕੀਤਾ, ਜਿਸ 'ਚ ਕਈ ਵਿਅਕਤੀਆਂ ਦੀ ਸਮਲਿੰਗੀ ਵੀਡੀਓ ਬਣਾਈ ਗਈ ਸੀ। ਗ੍ਰਿਫਤਾਰ ਮੁਲਜ਼ਮ ਨੇ ਪੁੱਛਗਿਛ  ਦੇ ਦੌਰਾਨ ਮੰਨਿਆ ਕਿ ਉਹ ਲੰਬੇ ਸਮੇਂ ਤੋਂ ਆਪਣੇ ਸਾਥੀ ਦੀ ਮਦਦ ਨਾਲ ਆਪਣੀਆਂ ਗਤੀਵਿਧੀਆਂ ਨੂੰ ਚਲਾ ਰਿਹਾ ਹੈ ਤੇ ਲੋਕਾਂ ਨੂੰ ਬਲੈਕਮੇਲ ਕਰ ਰਿਹਾ ਹੈ । ਮੁਲਜ਼ਮ ਨੇ ਇਹ ਵੀ ਮੰਨਿਆ ਕਿ ਉਸ ਨੇ ਕਾਫ਼ੀ ਗਿਣਤੀ 'ਚ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਹੈ। ਗ੍ਰਿਫਤਾਰ ਮੁਲਜ਼ਮ ਤੋਂ ਪੁੱਛਗਿਛ ਦਾ ਦੌਰ ਜਾਰੀ ਹੈ । ਇਸ ਸਮੇਂ ਐੱਸ. ਪੀ. ਡੀ. ਜਗਜੀਤ ਸਿੰਘ ਸਰੋਆ ਵੀ ਮੌਜੂਦ ਸਨ । 


Related News