ਰੇਲਵੇ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

Friday, Mar 02, 2018 - 12:40 AM (IST)

ਰੇਲਵੇ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਅਬੋਹਰ(ਸੁਨੀਲ) - ਰੇਲਵੇ ਪੁਲਸ ਥਾਣਾ ਮੁਖੀ ਬਰਜਿੰਦਰ ਸਿੰਘ ਦੀ ਅਗਵਾਈ ਹੇਠ ਹੌਲਦਾਰ ਭਜਨ ਲਾਲ ਤੇ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਰੇਲਵੇ ਪਲੇਟਫਾਰਮ 'ਤੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਫੜੇ ਗਏ ਦੋਸ਼ੀ ਦੀ ਪਛਾਣ ਮਹਿੰਦਰ ਕੁਮਾਰ ਪੁੱਤਰ ਦਲੀਪ ਕੁਮਾਰ ਵਾਸੀ ਸੈਯਦਾਂਵਾਲੀ ਦੇ ਰੂਪ ਵਿਚ ਹੋਈ। ਦੋਸ਼ੀ ਦੇ ਖਿਲਾਫ ਰੇਲਵੇ ਥਾਣਾ ਅਬੋਹਰ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਸੀਨੀਅਰ ਮਾਣਯੋਗ ਜੱਜ ਅਮਰੀਸ਼ ਕੁਮਾਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਾਣਯੋਗ ਜੱਜ ਨੇ ਉਸਨੂੰ ਜੇਲ ਭੇਜਣ ਦੇ ਹੁਕਮ ਦਿੱਤੇ। 


Related News