ਨਸ਼ੀਲੀਆਂ ਗੋਲੀਆਂ ਸਣੇ ਮੋਟਰਸਾਈਕਲ ਸਵਾਰ ਕਾਬੂ

Friday, Mar 02, 2018 - 05:53 AM (IST)

ਨਸ਼ੀਲੀਆਂ ਗੋਲੀਆਂ ਸਣੇ ਮੋਟਰਸਾਈਕਲ ਸਵਾਰ ਕਾਬੂ

ਸੰਗਤ ਮੰਡੀ(ਮਨਜੀਤ)-ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਪਿੰਡ ਬਹਾਦਰਗੜ੍ਹ ਜੰਡੀਆਂ ਵਿਖੇ ਪਿੰਡ ਦੇ ਹੀ ਇਕ ਮੋਟਰਸਾਈਕਲ ਸਵਾਰ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਗੁਰਦਾਸ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਇਲਾਕੇ ਦੇ ਪਿੰਡਾਂ 'ਚ ਗਸ਼ਤ ਲਾਈ ਜਾ ਰਹੀ ਸੀ। ਗਸ਼ਤ ਦੌਰਾਨ ਪੁਲਸ ਪਾਰਟੀ ਜਦ ਉਕਤ ਪਿੰਡ ਨਜ਼ਦੀਕ ਪਹੁੰਚੀ ਤਾਂ ਪਿੰਡ ਦਾ ਹੀ ਇਕ ਵਿਅਕਤੀ ਮੋਟਰਸਾਈਕਲ 'ਤੇ ਪਿੰਡ ਵੱਲ ਸ਼ੱਕੀ ਹਾਲਾਤ 'ਚ ਆ ਰਿਹਾ ਸੀ। ਪੁਲਸ ਪਾਰਟੀ ਵੱਲੋਂ ਜਦ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 230 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਦੀ ਪਛਾਣ ਗੁਰਮੇਲ ਸਿੰਘ ਦੇ ਤੌਰ 'ਤੇ ਕੀਤੀ ਗਈ। ਪੁਲਸ ਨੇ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ।


Related News