ਲਾਹਣ ਅਤੇ ਹਰਿਆਣਾ ਸ਼ਰਾਬ ਸਮੇਤ 1 ਗ੍ਰਿਫ਼ਤਾਰ

Sunday, Mar 04, 2018 - 02:57 AM (IST)

ਲਾਹਣ ਅਤੇ ਹਰਿਆਣਾ ਸ਼ਰਾਬ ਸਮੇਤ 1 ਗ੍ਰਿਫ਼ਤਾਰ

ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਲਾਹਣ ਅਤੇ ਹਰਿਆਣਾ ਸ਼ਰਾਬ ਬਰਾਮਦ ਕਰ ਕੇ ਇਕ ਔਰਤ ਸਮੇਤ 2 ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਪਿੱਥੋ ਵਿਖੇ ਕੁਝ ਲੋਕਾਂ ਵੱਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ। ਸਦਰ ਰਾਮਪੁਰਾ ਪੁਲਸ ਨੇ ਸੂਚਨਾ ਦੇ ਆਧਾਰ 'ਤੇ ਪਿੰਡ ਪਿੱਥੋ ਵਿਖੇ ਛਾਪੇਮਾਰੀ ਕਰ ਕੇ ਲੀਲਾ ਸਿੰਘ ਦੇ ਟਿਕਾਣੇ ਤੋਂ 35 ਲਿਟਰ ਲਾਹਣ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਧਰ, ਸਦਰ ਬਠਿੰਡਾ ਪੁਲਸ ਦੇ ਹੌਲਦਾਰ ਗੁਰਮੀਤ ਸਿੰਘ ਨੇ ਪਿੰਡ ਸਰਦਾਰਗੜ੍ਹ ਵਿਖੇ ਛਾਪੇਮਾਰੀ ਕਰ ਕੇ ਨਵਦੀਪ ਕੌਰ ਦੇ ਟਿਕਾਣੇ ਤੋਂ 38 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਪਰ ਮੁਲਜ਼ਮ ਔਰਤ ਪੁਲਸ ਦੇ ਹੱਥ ਨਹੀਂ ਲੱਗ ਸਕੀ। ਪੁਲਸ ਨੇ ਉਕਤ ਦੋਵਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News