ਪੁਲਸ ਨੇ ਭੁੱਕੀ ਤੇ ਸ਼ਰਾਬ ਸਣੇ 2 ਨੂੰ ਕੀਤਾ ਕਾਬੂ

Sunday, Mar 04, 2018 - 07:09 AM (IST)

ਪੁਲਸ ਨੇ ਭੁੱਕੀ ਤੇ ਸ਼ਰਾਬ ਸਣੇ 2 ਨੂੰ ਕੀਤਾ ਕਾਬੂ

ਧੂਰੀ (ਸੰਜੀਵ ਜੈਨ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਭੁੱਕੀ ਤੇ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ। ਥਾਣਾ ਸਦਰ ਧੂਰੀ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਗਸ਼ਤ ਦੌਰਾਨ ਪਿੰਡ ਰਾਜੋਮਾਜਰਾ ਤੋਂ ਹਰਪਾਲ ਸਿੰਘ ਉਰਫ ਪਾਲਾ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੰਡਵੀ (ਖਨੌਰੀ) ਨੂੰ ਕਾਬੂ ਕਰ ਕੇ ਉਸ ਕੋਲੋਂ 3 ਕਿਲੋ ਭੁੱਕੀ ਬਰਾਮਦ ਕੀਤੀ। ਇਸ ਤੋਂ ਇਲਾਵਾ ਥਾਣਾ ਸਿਟੀ ਧੂਰੀ ਦੇ ਹੌਲਦਾਰ ਅਸ਼ੋਕ ਕੁਮਾਰ ਨੇ ਕਹੇਰੂ ਰੋਡ ਤੋਂ ਗਿੰਦਰ ਸਿੰਘ ਪੁੱਤਰ ਨਿਹਾਲ ਸਿੰਘ ਵਾਸੀ ਧੂਰੀ ਨੂੰ ਕਾਬੂ ਕਰ ਕੇ ਉਸ ਕੋਲੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ। 


Related News