ਪੁਲਸ ਨੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

Thursday, Mar 08, 2018 - 01:27 AM (IST)

ਫਿਰੋਜ਼ਪੁਰ(ਕੁਮਾਰ, ਮਲਹੋਤਰਾ)-ਪੁਲਸ ਨੇ ਆਉਂਦੇ-ਜਾਂਦੇ ਲੋਕਾਂ ਤੋਂ ਮੋਬਾਇਲ ਖੋਹਣ ਵਾਲੇ ਅਤੇ ਕਥਿਤ ਰੂਪ ਵਿਚ ਚੋਰੀਆਂ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਚੋਰ ਗਿਰੋਹ ਦੇ ਮੈਂਬਰਾਂ ਤੋਂ 6 ਲੋਕਾਂ ਦੇ ਖੋਹੇ ਗਏ ਮੋਬਾਇਲ, ਚੋਰੀ ਕੀਤੇ ਹੋਏ 2 ਗੱਟੇ ਖੰਡ ਅਤੇ ਘਿਉ ਦੇ ਟੀਨ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਏ. ਐੱਸ. ਆਈ. ਸਤਪਾਲ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਵਿਸ਼ਾਲ ਅਤੇ ਸੰਨੀ ਪੁੱਤਰ ਸੁਭਾਸ਼ ਚੋਰੀਆਂ ਕਰਨ ਦੇ ਆਦੀ ਹਨ ਅਤੇ ਲੋਕਾਂ ਦੇ ਮੋਬਾਇਲ ਖੋਹਣ ਅਤੇ ਖੋਹੇ ਹੋਏ ਮੋਬਾਇਲ ਲੈ ਕੇ ਬਸਤੀ ਭੱਟੀਆਂ ਵਾਲੀ ਵਿਚ ਕਿਲੇ ਵਾਲੀ ਸੜਕ 'ਤੇ ਖੜ੍ਹੇ ਹਨ, ਜਿਸ 'ਤੇ ਪੁਲਸ ਨੇ ਤੁਰੰਤ ਰੇਡ ਕਰ ਕੇ ਇਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


Related News