2 ਵਿਅਕਤੀ 120 ਗ੍ਰਾਮ ਹੈਰੋਇਨ ਸਣੇ ਕਾਬੂ

Thursday, Mar 08, 2018 - 03:03 AM (IST)

ਰਾਮਾਂ ਮੰਡੀ(ਪਰਮਜੀਤ)-ਐੱਸ. ਐੱਸ. ਪੀ. ਨਵੀਨ ਸਿੰਗਲਾ ਅਤੇ ਡੀ. ਐੱਸ. ਪੀ. ਬਰਿੰਦਰ ਸਿੰਘ ਗਿੱਲ ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ ਐੱਸ. ਐੱਚ. ਓ. ਹਰਬੰਸ ਸਿੰਘ ਥਾਣਾ ਰਾਮਾਂ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਅਧੀਨ ਵਿਸ਼ੇਸ਼ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਮਾਮਲਾ ਧਿਆਨ ਵਿਚ ਆਇਆ ਹੈ। ਐੱਸ. ਐੱਚ. ਓ. ਹਰਬੰਸ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਨੇ ਸਮੇਤ ਪੁਲਸ ਪਾਰਟੀ ਰਾਮਾਂ ਮੰਡੀ ਤੋਂ ਪਿੰਡ ਬਾਘਾ ਨੂੰ ਜਾਂਦੀ ਸੜਕ ਬੰਦ ਕੱਸੀ ਦੇ ਪੁਲ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪਿੰਡ ਬਾਘਾ ਵੱਲੋਂ ਇਕ ਕਾਰ ਆਈ, ਜਿਸ ਨੂੰ ਪੁਲਸ ਕਰਮਚਾਰੀਆਂ ਦੁਆਰਾ ਰੋਕਿਆ ਗਿਆ, ਜਿਸ ਵਿਚ ਸਵਾਰ ਜਗਦੀਸ਼ ਕੁਮਾਰ ਪੁੱਤਰ ਸੇਵਕ ਸਿੰਘ ਵਾਸੀ ਸੇਖੂ ਅਤੇ ਰੋਸ਼ਨ ਕੁਮਾਰ ਪੁੱਤਰ ਬੂਟੀ ਲਾਲ ਗੁਪਤਾ ਵਾਸੀ ਅਮ੍ਰਿਤਾ ਥਾਣਾ ਸੋਨੂੰਵਰਸਾ ਜ਼ਿਲਾ ਸਾਰਸਾ ਬਿਹਾਰ ਦੀ ਪੁਲਸ ਅਧਿਕਾਰੀ ਨੇ ਤਲਾਸ਼ੀ ਲਈ ਤਾਂ ਜਗਦੀਸ਼ ਕੁਮਾਰ ਦੀ ਪੈਂਟ ਦੀ ਜੇਬ 'ਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ, ਜਦਕਿ ਰੋਸ਼ਨ ਕੁਮਾਰ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਇਨ੍ਹਾਂ ਖਿਲਾਫ਼ ਰਾਮਾਂ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21, 61, 85 ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਐੱਸ. ਐੱਚ. ਓ. ਹਰਬੰਸ ਸਿੰਘ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਇਲਾਕੇ ਵਿਚ ਕੋਈ ਵਿਅਕਤੀ ਨਸ਼ੇ ਦੀ ਸਪਲਾਈ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਰਾਮਾਂ ਪੁਲਸ ਨੂੰ ਦਿੱਤੀ ਜਾਵੇ ਤਾਂ ਜੋ ਨਸ਼ੇ ਦੇ ਸੌਦਾਗਰਾਂ ਨੂੰ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਜਾ ਸਕੇ। 


Related News