ਚੋਰੀ ਦੇ ਮੋਟਰਸਾਈਕਲ ਸਣੇ 2 ਨੂੰ ਕੀਤਾ ਕਾਬੂ
Friday, Mar 09, 2018 - 03:31 AM (IST)
ਸੰਗਤ ਮੰਡੀ(ਮਨਜੀਤ)-ਥਾਣਾ ਸੰਗਤ ਦੀ ਪੁਲਸ ਵੱਲੋਂ ਪਿੰਡ ਜੈ ਸਿੰਘ ਵਾਲਾ ਵਿਖੇ ਸੂਏ ਦੇ ਪੁਲ ਤੋਂ ਪਿੰਡ ਦੇ ਹੀ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਹੌਲਦਾਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਜੈ ਸਿੰਘ ਵਾਲਾ ਵਿਖੇ ਦੋ ਸ਼ੱਕੀ ਵਿਅਕਤੀ ਘੁੰਮ ਰਹੇ ਹਨ, ਜਦ ਪੁਲਸ ਪਾਰਟੀ ਵੱਲੋਂ ਉਕਤ ਪਿੰਡ ਨਜ਼ਦੀਕ ਪੈਂਦੇ ਰਜਬਾਹੇ 'ਤੇ ਛਾਪੇਮਾਰੀ ਕੀਤੀ ਗਈ ਤਾਂ ਦੋ ਵਿਅਕਤੀਆਂ ਨੂੰ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਮੋਟਰਸਾਈਕਲ ਦੀ ਪੜਤਾਲ ਕਰਨ 'ਤੇ ਇਹ ਵੀ ਚੋਰੀ ਦਾ ਨਿਕਲਿਆ। ਹੌਲਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਚੋਰੀ ਕਰਨ ਦੇ ਆਦੀ ਹਨ। ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਤੇ ਕੁਲਵਿੰਦਰ ਸਿੰਘ ਪੁੱਤਰ ਤੇਲੂ ਰਾਮ ਦੇ ਤੌਰ 'ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ ਹੈ।
