ਨਾਜਾਇਜ਼ ਸ਼ਰਾਬ ਸਣੇ 2 ਨੂੰ ਕੀਤਾ ਗ੍ਰਿਫਤਾਰ

Monday, Mar 12, 2018 - 11:57 PM (IST)

ਨਾਜਾਇਜ਼ ਸ਼ਰਾਬ ਸਣੇ 2 ਨੂੰ ਕੀਤਾ ਗ੍ਰਿਫਤਾਰ

ਫਿਰੋਜ਼ਪੁਰ(ਕੁਮਾਰ, ਮਲਹੋਤਰਾ)—ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਸਵਾ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਅਯੂਬ ਮਸੀਹ ਨੇ ਦੱਸਿਆ ਕਿ ਪਿੰਡ ਪੱਲਾ ਮੇਘਾ ਦੇ ਕੋਲ ਪੁਲਸ ਨੇ ਗਸ਼ਤ ਦੌਰਾਨ ਜਗਦੇਵ ਸਿੰਘ ਨੂੰ ਸਵਾ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਸਿਟੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।  ਜਾਣਕਾਰੀ ਅਨੁਸਾਰ ਨਗਰ ਥਾਣਾ 1 ਵਿਚ ਤਾਇਨਾਤ ਹੈੱਡ ਕਾਂਸਟੇਬਲ ਆਤਮਾ ਰਾਮ ਪੁਲਸ ਪਾਰਟੀ ਸਮੇਤ ਪੱਕਾ ਸੀਡ ਫਾਰਮ ਵੱਲ ਗਸ਼ਤ ਕਰ ਰਹੇ ਸਨ। ਉਨ੍ਹਾਂ ਨੂੰ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਸੀਡ ਫਾਰਮ 'ਚ ਇਕ ਵਿਅਕਤੀ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਦੋਸ਼ੀ ਭਾਰੀ ਗਿਣਤੀ 'ਚ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਪੁਲਸ ਨੇ ਮੁਖਬਰ ਦੇ ਦੱਸੇ ਠਿਕਾਣੇ 'ਤੇ ਛਾਪੇਮਾਰੀ ਕੀਤੀ ਤਾਂ ਪੱਕਾ ਸੀਡ ਫਾਰਮ ਵਾਸੀ ਮੰਗਤ ਸਿੰਘ ਪੁੱਤਰ ਜੀਤ ਸਿੰਘ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰ ਲਿਆ। ਫੜੇ ਗਏ ਦੋਸ਼ੀ ਖਿਲਾਫ ਪੁਲਸ ਨੇ ਮੁਕੱਦਮਾ ਦਰਜ ਕਰਕੇ ਬਾਅਦ 'ਚ ਉਸਨੂੰ ਜ਼ਮਾਨਤ 'ਤੇ ਰਿਹਾ ਕਰ ਦਿੱਤਾ।


Related News