ਭੁੱਕੀ ਅਤੇ ਸ਼ਰਾਬ ਸਣੇ 2 ਕਾਬੂ, ਇਕ ਫਰਾਰ
Tuesday, Mar 13, 2018 - 03:20 AM (IST)

ਬਠਿੰਡਾ(ਸੁਖਵਿੰਦਰ)-ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਭੁੱਕੀ ਅਤੇ ਸ਼ਰਾਬ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿਰੁੱਧ ਮੁਕੱਦਮੇ ਵੀ ਦਰਜ ਕੀਤੇ ਗਏ ਹਨ। ਇਕ ਵਿਅਕਤੀ ਫਰਾਰ ਹੋਣ ਵਿਚ ਕਾਮਯਾਬ ਰਿਹਾ। ਥਾਣਾ ਸਦਰ ਪੁਲਸ ਨੇ ਹਰਵਿੰਦਰ ਸਿੰਘ ਵਾਸੀ ਭਾਈ ਮਤੀ ਦਾਸ ਨਗਰ ਬਠਿੰਡਾ ਨੂੰ ਪਿੰਡ ਨਰੂਆਣਾ ਤੋਂ ਗ੍ਰਿਫ਼ਤਾਰ ਕੀਤਾ। ਉਸ ਪਾਸੋਂ 15 ਕਿਲੋ ਭੁੱਕੀ ਬਰਾਮਦ ਹੋਈ ਹੈ। ਸ਼ੱਕ ਹੈ ਕਿ ਇਹ ਵਿਅਕਤੀ ਰਾਜਸਥਾਨ ਤੋਂ ਹਰਿਆਣਾ ਰਸਤੇ ਭੁੱਕੀ ਲਿਆਇਆ ਸੀ ਅਤੇ ਬਠਿੰਡਾ 'ਚ ਵੇਚਣੀ ਸੀ। ਇਸੇ ਤਰ੍ਹਾਂ ਥਾਣਾ ਬਾਲਿਆਂਵਾਲੀ ਪੁਲਸ ਨੇ ਹਰਚੇਤ ਸਿੰਘ ਵਾਸੀ ਬਾਲਿਆਂਵਾਲੀ ਪਾਸੋਂ 7 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਪਰ ਮੁਲਜ਼ਮ ਫਰਾਰ ਹੋ ਗਿਆ। ਪੁਲਸ ਵੱਲੋਂ ਮੁਲਜ਼ਮ ਦੀ ਤਲਾਸ਼ ਜਾਰੀ ਹੈ। ਇਸ ਤੋਂ ਇਲਾਵਾ ਥਾਣਾ ਮੌੜ ਪੁਲਸ ਨੇ ਮਲਕੀਤ ਸਿੰਘ ਵਾਸੀ ਘੁੰਮਣ ਕਲਾਂ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਉਕਤ ਤਿੰਨੇ ਮਾਮਲਿਆਂ 'ਚ ਪੁਲਸ ਨੇ ਮੁਕੱਦਮੇ ਦਰਜ ਕਰ ਲਏ ਹਨ। ਅਗਲੀ ਕਾਰਵਾਈ ਜਾਰੀ ਹੈ।