ਪੁਲਸ ਨੇ ਹੈਰੋਇਨ ਸਣੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

Thursday, Mar 15, 2018 - 12:23 AM (IST)

ਪੁਲਸ ਨੇ ਹੈਰੋਇਨ ਸਣੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਫਿਰੋਜ਼ਪੁਰ(ਕੁਮਾਰ)—ਥਾਣਾ ਕੁਲਗੜ੍ਹੀ ਦੀ ਪੁਲਸ ਨੇ ਏ. ਐੱਸ. ਆਈ. ਜੋਗਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਸ਼ੇਰਖਾਂ ਦੇ ਕੋਲ ਪੁਲਸ ਨੇ ਗਸ਼ਤ ਤੇ ਚੈਕਿੰਗ ਦੌਰਾਨ ਬਲਵੰਤ ਸਿੰਘ ਨਾਮੀ ਵਿਅਕਤੀ ਨੂੰ ਕਾਬੂ ਕਰ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਉਕਤ ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।


Related News