ਚੋਰੀ ਦੇ ਮੋਟਰਸਾਈਕਲ ਸਣੇ ਦੋ ਅੜਿੱਕੇ

Thursday, Mar 15, 2018 - 01:41 AM (IST)

ਚੋਰੀ ਦੇ ਮੋਟਰਸਾਈਕਲ ਸਣੇ ਦੋ ਅੜਿੱਕੇ

ਅਬੋਹਰ(ਰਹੇਜਾ, ਸੁਨੀਲ)—ਨਗਰ ਥਾਣਾ ਦੀ ਪੁਲਸ ਨੇ 2 ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਨਗਰ ਥਾਣਾ ਦੀ ਪੁਲਸ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ 2 ਨੌਜਵਾਨ ਚੋਰੀ ਦਾ ਮੋਟਰਸਾਈਕਲ ਵੇਚਣ ਲਈ ਜਾ ਰਹੇ ਹਨ। ਜੇਕਰ ਹੁਣੇ ਨਾਕਾਬੰਦੀ ਕੀਤੀ ਜਾਵੇ ਤਾਂ ਉਕਤ ਨੌਜਵਾਨਾਂ ਨੂੰ ਫੜਿਆ ਜਾ ਸਕਦਾ ਹੈ। ਏ. ਐੱਸ. ਆਈ. ਗੁਰਨਾਮ ਸਿੰਘ ਨੇ ਕਾਂਸਟੇਬਲ ਲਾਲ ਚੰਦ ਅਤੇ ਪੁਲਸ ਪਾਰਟੀ ਨਾਲ ਮਲੋਟ ਚੌਕ ਦੇ ਨਜ਼ਦੀਕ ਨਾਕੇ ਦੌਰਾਨ ਸਾਹਮਣਿਓਂ ਆ ਰਹੇ ਦੋਵਾਂ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਫੜੇ ਗਏ ਨੌਜਵਾਨਾਂ ਦੀ ਪਛਾਣ ਜਗਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਅਤੇ ਰੁਪਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਧਰਾਂਗਵਾਲਾ ਵਜੋਂ ਹੋਈ।


Related News