ਪੁਲਸ ਨੇ ਜਾਅਲੀ ਕਰੰਸੀ ਸਣੇ ਇਕ ਨੂੰ ਕੀਤਾ ਗ੍ਰਿਫਤਾਰ
Thursday, Mar 15, 2018 - 03:49 AM (IST)

ਭੀਖੀ (ਸੰਦੀਪ)-ਭੀਖੀ ਪੁਲਸ ਨੇ ਇਕ ਵਿਅਕਤੀ ਨੂੰ ਜਾਅਲੀ ਕਰੰਸੀ ਸਣੇ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਦਰਸ਼ਨ ਸਿੰਘ ਪੁੱਤਰ ਧਰਮ ਸਿੰਘ ਵਾਸੀ ਬੱਪੀਆਣਾ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਕਿ ਮੋਬਾਇਲ ਖਰੀਦਣ ਬਦਲੇ ਅੰਕੂ ਪੁੱਤਰ ਬਲਜੀਤ ਸਿੰਘ ਵਾਸੀ ਬਰਨਾਲਾ ਨੇ ਮੈਨੂੰ 6300 ਰੁਪਏ ਨਕਦ ਦੇ ਕੇ ਮੋਬਾਇਲ ਅਤੇ ਉਸ ਦਾ ਡੱਬਾ ਲੈ ਲਿਆ ਪਰ ਅਗਲੇ ਦਿਨ ਪਤਾ ਲੱਗਾ ਕਿ ਉਕਤ ਨੋਟ ਜਾਅਲੀ ਹਨ। ਉਨ੍ਹਾਂ ਇਸ ਘਟਨਾ ਦੀ ਜਾਣਕਾਰੀ ਭੀਖੀ ਪੁਲਸ ਨੂੰ ਦਿੱਤੀ, ਜਿਸ 'ਤੇ ਕਾਰਵਾਈ ਕਰਦਿਆਂ ਭੀਖੀ ਪੁਲਸ ਨੇ ਅੰਕੂ ਪੁੱਤਰ ਬਲਜੀਤ ਸਿੰਘ ਵਾਸੀ ਬਰਨਾਲਾ ਦੇ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਪਾਸੋਂ 14300 ਰੁਪਏ ਜਾਅਲੀ ਬਰਾਮਦ ਕੀਤੇ ਹਨ। ਏ. ਐੱਸ. ਆਈ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਕਤ ਵਿਅਕਤੀ ਦਾ ਮਾਣਯੋਗ ਅਦਾਲਤ ਕੋਲੋਂ ਤਿੰਨ ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।