ਪੁਲਸ ਨੇ ਹੈਰੋਇਨ ਦੇ 2 ਮਾਮਲਿਆਂ ''ਚ 4 ਨੂੰ ਕੀਤਾ ਗ੍ਰਿਫਤਾਰ

03/18/2018 2:50:08 AM

ਬਠਿੰਡਾ(ਸੁਖਵਿੰਦਰ)-ਪੁਲਸ ਵੱਲੋਂ 2 ਥਾਵਾਂ ਤੋਂ 38 ਗ੍ਰਾਮ ਹੈਰੋਇਨ ਬਰਾਮਦ ਕਰ ਕੇ 4 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦਾਣਾ ਮੰਡੀ ਵਿਖੇ ਕੁਝ ਲੋਕ ਹੈਰੋਇਨ ਵੇਚਣ ਲਈ ਘੁੰਮ ਰਹੇ ਹਨ। ਐੱਸ. ਟੀ. ਐੱਫ. ਦੇ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਵੱਲੋਂ ਪੁਲਸ ਟੀਮ ਸਣੇ ਦਾਣਾ ਮੰਡੀ ਸ਼ਮਸ਼ਾਨਘਾਟ ਨਜ਼ਦੀਕ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਸ ਨੇ ਇਕ ਕਾਰ 'ਚ ਸਵਾਰ ਜਸਵੀਰ ਸਿੰਘ, ਜੋਬਨਪ੍ਰੀਤ ਸਿੰਘ ਵਾਸੀ ਚੀਮਾ ਕਲਾਂ ਅਤੇ ਰਵਿੰਦਰ ਸਿੰਘ ਵਾਸੀ ਬੰਗੀ ਕਲਾਂ ਨੂੰ ਗ੍ਰਿਫਤਾਰ ਕੀਤਾ। ਤਲਾਸ਼ੀ ਮੌਕੇ ਪੁਲਸ ਨੇ ਮੁਲਜ਼ਮਾਂ ਪਾਸੋਂ 28 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਕਤ ਮੁਲਜ਼ਮਾਂ ਖਿਲਾਫ਼ ਥਾਣਾ ਕੋਤਵਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਧਰ, ਥਾਣਾ ਕੈਨਾਲ ਕਾਲੋਨੀ ਦੇ ਸਹਾਇਕ ਥਾਣੇਦਾਰ ਤਸਵੀਰ ਸਿੰਘ ਵੱਲੋਂ ਡੱਬਵਾਲੀ ਟੀ-ਪੁਆਇੰਟ 'ਤੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਨੇ ਜਗਜੀਤ ਸਿੰਘ ਵਾਸੀ ਬਠਿੰਡਾ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਉਕਤ ਮੁਲਜ਼ਮਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।