ਪੁਲਸ ਨੇ ਹੈਰੋਇਨ ਅਤੇ ਚਰਸ ਸਣੇ 2 ਨੂੰ ਕੀਤਾ ਗ੍ਰਿਫਤਾਰ

03/18/2018 7:36:13 AM

ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)—ਐੱਸ. ਟੀ. ਐੱਫ. ਸੰਗਰੂਰ ਨੇ 2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 7 ਗ੍ਰਾਮ ਹੈਰੋਇਨ ਅਤੇ 200 ਗ੍ਰਾਮ ਚਰਸ ਬਰਾਮਦ ਕੀਤੀ ਹੈ। ਇਸ ਸਬੰਧੀ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਸ ਸਪੈਸ਼ਲ ਟਾਸਕ ਫੋਰਸ ਸੰਗਰੂਰ ਨੇ ਦੱਸਿਆ ਕਿ ਐੱਸ. ਟੀ. ਐੱਫ. ਸੰਗਰੂਰ ਦੇ ਥਾਣੇਦਾਰ ਰਵਿੰਦਰ ਭੱਲਾ ਦੀ ਅਗਵਾਈ ਵਾਲੀ ਐੱਸ. ਟੀ. ਐੱਫ. ਟੀਮ, ਜਿਸ ਵਿਚ ਸੰਗਰੂਰ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ, ਹੌਲਦਾਰ ਗੁਰਿੰਦਰ ਸਿੰਘ, ਸਿਪਾਹੀ ਬਲਕਾਰ ਸਿੰਘ, ਸਿਪਾਹੀ ਹਰਦੀਪ ਦਾਸ, ਹੌਲਦਾਰ ਕ੍ਰਿਸ਼ਨ ਸਿੰਘ ਅਤੇ ਥਾਣਾ ਸਿਟੀ ਸੁਨਾਮ ਦੇ ਥਾਣੇਦਾਰ ਬਲਵਿੰਦਰ ਸਿੰਘ ਸ਼ਾਮਲ ਸਨ, ਨੇ ਆਈ. ਟੀ. ਆਈ. ਚੌਕ ਸੁਨਾਮ ਵਿਖੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਦਰਸ਼ਨ ਸਿੰਘ ਪੁੱਤਰ ਬਘੇਲ ਸਿੰਘ ਵਾਸੀ ਮੰਡੂ ਪੱਤੀ ਘਰਾਚੋਂ ਵਜੋਂ ਹੋਈ, ਜਿਸ ਨੂੰ ਗ੍ਰਿਫਤਾਰ ਕਰ ਕੇ ਥਾਣਾ ਸਿਟੀ ਸੁਨਾਮ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ 'ਚ ਐੈੱਸ. ਟੀ. ਐੈੱਫ. ਟੀਮ ਦੇ ਹੌਲਦਾਰ ਬਲਵਿੰਦਰ ਸਿੰਘ, ਸਿਪਾਹੀ ਸਤਿਨਾਮ ਸਿੰਘ, ਸਿਪਾਹੀ ਦਿਲਪ੍ਰੀਤ ਸਿੰਘ ਅਤੇ ਥਾਣਾ ਸਿਟੀ ਅਹਿਮਦਗੜ੍ਹ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਪੁਲਸ ਪਾਰਟੀ ਜੰਡਾਲੀ ਸਣੇ ਸਰਬਜੀਤ ਸਿੰਘ ਉਰਫ ਲਾਲੀ ਪੁੱਤਰ ਕੁਲਦੀਪ ਸਿੰਘ ਵਾਸੀ ਅਹਿਮਦਗੜ੍ਹ ਛੰਨਾ ਨੂੰ ਰੇਡ ਕਰ ਕੇ ਘਰ ਤੋਂ ਬਾਹਰ ਨਿਕਲਦੇ ਹੀ ਕਾਬੂ ਕਰ ਲਿਆ। ਮੁਲਜ਼ਮ ਕੋਲੋਂ ਤਲਾਸ਼ੀ ਦੌਰਾਨ 200 ਗ੍ਰਾਮ ਚਰਸ ਬਰਾਮਦ ਹੋਈ। ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਥਾਣਾ ਸਿਟੀ ਅਹਿਮਦਗੜ੍ਹ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਜ਼ਮਾਨਤ 'ਤੇ ਸੀ ਮੁਲਜ਼ਮ : ਦਰਸ਼ਨ ਸਿੰਘ ਤੋਂ ਮੁੱਢਲੀ ਪੁੱਛਗਿੱਛ ਤੋਂ ਇਹ ਖੁਲਾਸਾ ਹੋਇਆ ਕਿ ਉਸ ਵਿਰੁੱਧ ਪਹਿਲਾਂ ਵੀ ਐੈੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਕੋਤਵਾਲੀ ਨਾਭਾ ਵਿਖੇ ਮੁਕੱਦਮਾ ਦਰਜ ਹੈ, ਜਿਸ ਵਿਚ ਉਸ ਨੂੰ ਸਜ਼ਾ ਹੋਈ ਸੀ ਅਤੇ ਉਹ ਅਦਾਲਤ ਕੋਲੋਂ ਜ਼ਮਾਨਤ 'ਤੇ ਰਿਹਾਅ ਹੋ ਕੇ ਆਇਆ ਹੋਇਆ ਸੀ।