ਪੁਲਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 2 ਨੂੰ ਕੀਤਾ ਗ੍ਰਿਫ਼ਤਾਰ

03/30/2018 3:19:48 AM

ਬਠਿੰਡਾ(ਸੁਖਵਿੰਦਰ)-ਕੈਨਾਲ ਕਾਲੋਨੀ ਪੁਲਸ ਨੇ ਲੋਕਾਂ ਤੋਂ ਮੋਬਾਇਲ ਅਤੇ ਸਾਮਾਨ ਖੋਹਣ ਵਾਲੇ 2 ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸ਼ਾਮ ਨੂੰ ਪ੍ਰਵੀਨ ਕੁਮਾਰ, ਤਰਸੇਮ ਸਿੰਘ ਅਤੇ ਅਮਨਦੀਪ ਸਿੰਘ ਵਾਸੀ ਮੌੜ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਬਰਨਾਲਾ ਰੋਡ ਦੀਆਂ ਗਲੀਆਂ ਵਿਚ ਘੁੰਮ ਰਹੇ ਸਨ। ਇਸ ਦੌਰਾਨ ਉਕਤ ਵਿਅਕਤੀ ਇਕ ਲੜਕੀ ਤੋਂ ਮੋਬਾਇਲ ਖੋਹ ਕੇ ਫਰਾਰ ਹੋ ਗਏ। ਰੌਲਾ ਪਾਉਣ 'ਤੇ ਉਕਤ ਵਿਅਕਤੀ ਇਕ ਗਲੀ ਵਿਚ ਛੁਪ ਗਏ ਜਿਨ੍ਹਾਂ ਨੂੰ ਗਲੀ ਬੰਦ ਹੋਣ ਕਾਰਨ ਲੋਕਾਂ ਨੇ ਕਾਬੂ ਕਰ ਕੇ ਪੁਲਸ ਹਵਾਲੇ ਕਰ ਦਿੱਤਾ। ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਤੋਂ 12 ਹਜ਼ਾਰ ਕੀਮਤ ਦੇ 2 ਮੋਬਾਇਲ ਬਰਾਮਦ ਕੀਤੇ ਹਨ। ਫਿਲਹਾਲ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। 


Related News