ਚੋਰੀ ਕਰਨ ਦੇ ਦੋਸ਼ ''ਚ ਨਾਮਜ਼ਦ 2 ਕਾਬੂ

Wednesday, Apr 04, 2018 - 01:33 AM (IST)

ਅਬੋਹਰ(ਸੋਨੀ, ਸੁਨੀਲ)—ਕੋਆਪਰੇਟਿਵ ਸੋਸਾਇਟੀ ਦੇ ਸਟੋਰ 'ਚੋਂ ਕੀਮਤੀ ਸਾਮਾਨ ਚੋਰੀ ਕਰਨ ਦੇ ਦੋਸ਼ ਵਿਚ ਪੁਲਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਗੱਦਾਡੋਬ ਬਹੁਮੰਤਵੀ ਸਹਿਕਾਰੀ ਸਭਾ ਦੇ ਸਕੱਤਰ ਹਰਪਾਲ ਸਿੰਘ ਨੇ ਬੀਤੇ ਦਿਨੀਂ ਥਾਣਾ ਸਦਰ ਅਬੋਹਰ ਦੀ ਪੁਲਸ ਨੂੰ ਬਿਆਨ ਦਿੰਦੇ ਹੋਏ ਪਿੰਡ ਦੇ ਰਹਿਣ ਵਾਲੇ ਸੁਖਜਿੰਦਰ ਸਿੰਘ ਪੁੱਤਰ ਨਿਰੰਜਣ ਸਿੰਘ ਅਤੇ ਲੱਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਗੁਰਦੇਵ ਸਿੰਘ ਖਿਲਾਫ ਮੁਕੱਦਮਾ ਦਰਜ ਕਰਵਾਉਂਦੇ ਹੋਏ ਕਿਹਾ ਸੀ ਕਿ ਉਪਰੋਕਤ ਦੋਵਾਂ ਨੇ 31 ਮਾਰਚ ਦੀ ਰਾਤ ਨੂੰ ਸਹਿਕਾਰੀ ਸਭਾ ਦੇ ਸਟੋਰ 'ਚੋਂ ਖਾਣ-ਪੀਣ ਦੀਆਂ ਵਸਤੂਆਂ ਸਮੇਤ ਕੀਮਤੀ ਸਾਮਾਨ ਚੋਰੀ ਕਰ ਲਿਆ ਸੀ। ਮੁੱਢਲੀ ਪੜਤਾਲ ਤੋਂ ਬਾਅਦ ਪੁਲਸ ਨੇ ਉਕਤ ਦੋਵਾਂ ਨਾਮਜ਼ਦ ਦੋਸ਼ੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।


Related News