ਨਸ਼ੇ ਵਾਲੀਆਂ ਗੋਲੀਆਂ ਸਣੇ 3 ਗ੍ਰਿਫਤਾਰ

Wednesday, Apr 04, 2018 - 02:00 AM (IST)

ਫਿਰੋਜ਼ਪੁਰ(ਕੁਮਾਰ, ਮਲਹੋਤਰਾ, ਆਵਲਾ)—ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਏ. ਐੱਸ. ਆਈ. ਗੁਰਦਿਆਲ ਸਿੰਘ ਦੀ ਅਗਵਾਈ ਹੇਠ ਗਸ਼ਤ ਤੇ ਚੈਕਿੰਗ ਦੌਰਾਨ ਤਿੰਨ ਵਿਅਕਤੀਆਂ ਨੂੰ 700 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਦਿਆਲ ਸਿੰਘ ਨੇ ਦੱਸਿਆ ਕਿ ਪਿੰਡ ਲੱਖੋ ਕੇ ਬਹਿਰਾਮ ਦੇ ਕੋਲ ਜਦ ਪੁਲਸ ਨੇ ਇਕ ਮੋਟਰਸਾਈਕਲ 'ਤੇ ਆਉਂਦੇ 3 ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 700 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਛਿੰਦਰ ਸਿੰਘ, ਹਰਮੇਜ ਸਿੰਘ ਤੇ ਰਣਜੀਤ ਸਿੰਘ ਦੇ ਰੂਪ ਵਿਚ ਹੋਈ, ਜਿਨ੍ਹਾਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਬਿਨਾਂ ਨੰਬਰੀ ਮੋਟਰਸਾਈਕਲ ਵੀ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ।


Related News