ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਮੇਤ 4 ਨੂੰ ਕੀਤਾ ਕਾਬੂ
Thursday, Apr 05, 2018 - 03:19 AM (IST)

ਮਾਨਸਾ(ਜੱਸਲ)- ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ-1 ਮਾਨਸਾ ਦੀ ਪੁਲਸ ਨੇ ਦਰਸ਼ਨ ਸਿੰਘ ਵਾਸੀ ਜਵਾਹਰਕੇ ਨੂੰ ਕਾਬੂ ਕਰ ਕੇ ਉਸ ਕੋਲੋਂ 10 ਪੱਤੇ ਨਸ਼ੇ ਵਾਲੀਆਂ ਗੋਲੀਆਂ, ਸਿਟੀ ਬੁਢਲਾਡਾ ਪੁਲਸ ਨੇ ਪਿੰਡ ਅਹਿਮਦਪੁਰ ਤੋਂ ਗੁਰਦੇਵ ਸਿੰਘ ਨੂੰ 11 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਭੀਖੀ ਪੁਲਸ ਨੇ ਪਿੰਡ ਖੀਵਾ ਖੁਰਦ ਤੋਂ ਟੋਨਾ ਸਿੰਘ ਤੇ ਬਲਜੀਤ ਸਿੰਘ ਵਾਸੀ ਸ਼ੇਰਪੁਰ ਨੂੰ 1100 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲੇ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸਰਦੂਲਗੜ੍ਹ ਪੁਲਸ ਨੇ ਕ੍ਰਿਸ਼ਨ ਕੁਮਾਰ ਵਾਸੀ ਸਰਦੂਲਗੜ੍ਹ ਨੂੰ ਦੜਾ-ਸੱਟਾ ਲਾਉਂਦੇ ਹੋਏ 2235 ਰੁਪਏ ਦੀ ਨਕਦੀ ਸਮੇਤ ਕਾਬੂ ਕਰ ਕੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ।