ਪੰਜਾਬ ਪੁਲਸ ਦਾ ਏ. ਐੱਸ. ਆਈ. 10 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Friday, Apr 06, 2018 - 01:29 AM (IST)

ਪੰਜਾਬ ਪੁਲਸ ਦਾ ਏ. ਐੱਸ. ਆਈ. 10 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਫਿਰੋਜ਼ਪੁਰ(ਮਲਹੋਤਰਾ)-ਵਿਜੀਲੈਂਸ ਵਿਭਾਗ ਦੀ ਟੀਮ ਨੇ ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਡੀ. ਐੱਸ. ਪੀ. ਰਛਪਾਲ ਸਿੰਘ ਨੇ ਦੱਸਿਆ ਕਿ ਕ੍ਰਿਪਾਲ ਸਿੰਘ ਪਿੰਡ ਲੱਖਾ ਸਿੰਘ ਵਾਲਾ ਉਤਾੜ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੇ ਪਰਿਵਾਰ ਦੇ ਕੁਝ ਮੈਂਬਰਾਂ 'ਤੇ ਦਰਜ ਚੋਰੀ ਦੇ ਇਕ ਮਾਮਲੇ ਵਿਚ ਥਾਣਾ ਮਮਦੋਟ ਦੇ ਤਫਤੀਸ਼ੀ ਅਫਸਰ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਉਨ੍ਹਾਂ ਨੂੰ ਗ੍ਰਿਫਤਾਰ ਨਾਲ ਕਰਨ, ਬਰਾਮਦ ਸਾਮਾਨ ਨੂੰ ਮੁਕੱਦਮੇ ਵਿਚ ਨਾ ਪਾਉਣ ਲਈ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਡੀ. ਐੱਸ. ਪੀ. ਨੇ ਦੱਸਿਆ ਕਿ ਸ਼ੈਡੋ ਗਵਾਹ ਲਾਲ ਸਿੰਘ ਅਤੇ ਸਰਕਾਰੀ ਗਵਾਹਾਂ ਡਾ. ਯੁੱਗਪ੍ਰੀਤ ਸਿੰਘ, ਜੇ. ਈ. ਰਜੇਸ਼ ਕੁਮਾਰ ਦੀ ਹਾਜ਼ਰੀ ਵਿਚ ਉਕਤ ਏ. ਐੱਸ. ਆਈ. ਨੂੰ ਸ਼ਿਕਾਇਤਕਰਤਾ ਕੋਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕਰ ਕੇ ਉਸ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ।


Related News