ਚੋਰੀ ਦੇ ਮੋਟਰਸਾਈਕਲਾਂ ਸਮੇਤ 4 ਗ੍ਰਿਫਤਾਰ
Thursday, Apr 12, 2018 - 01:18 AM (IST)

ਫਿਰੋਜ਼ਪੁਰ(ਕੁਮਾਰ, ਗੁਰਮੇਲ)-ਥਾਣਾ ਜ਼ੀਰਾ ਦੀ ਪੁਲਸ ਨੇ ਹੌਲਦਾਰ ਸਤਨਾਮ ਸਿੰਘ ਦੀ ਅਗਵਾਈ ਹੇਠ 2 ਵਿਅਕਤੀਆਂ ਨੂੰ 3 ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਉਨ੍ਹਾਂ ਦਾ ਇਕ ਸਾਥੀ ਫਰਾਰ ਹੋ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਹੌਲਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਸਾਰਜ ਸਿੰਘ, ਹਰਪ੍ਰੀਤ ਸਿੰਘ ਤੇ ਪ੍ਰਗਟ ਸਿੰਘ ਚੋਰੀ ਦੇ ਮੋਟਰਸਾਈਕਲ ਵੇਚ ਦੀ ਤਾਕ 'ਚ ਹਨ, ਜਿਸ 'ਤੇ ਪੁਲਸ ਨੇ ਤੁਰੰਤ ਸ਼ੇਰਾਂਵਾਲਾ ਚੌਕ ਕੋਲ ਰੇਡ ਕਰਦੇ ਹੋਏ ਸਾਰਜ ਸਿੰਘ ਤੇ ਹਰਪ੍ਰੀਤ ਸਿੰਘ ਨੂੰ ਬਿਨਾਂ ਨੰਬਰੀ 3 ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕਰ ਲਿਆ, ਜਦਕਿ ਪ੍ਰਗਟ ਸਿੰਘ ਫਰਾਰ ਹੋ ਗਿਆ ਹੈ, ਜਿਸ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਲੋਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼ਹਿਰ 'ਚ ਆਏ ਦਿਨ ਮੋਟਰਸਾਈਕਲ ਚੋਰੀ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸ਼ਹਿਰ ਤੇ ਇਲਾਕੇ 'ਚ ਪੁਲਸ ਪਾਰਟੀ ਵੱਲੋਂ ਗਸ਼ਤ ਤੇਜ਼ ਕੀਤੀ ਹੋਈ। ਥਾਣਾ ਮੱਖੂ ਦੇ ਇੰਸਪੈਕਟਰ ਰਮਨ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਲਖਵਿੰਦਰ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਗਸ਼ਤ ਕਰਦਿਆਂ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁੱਛ-ਗਿੱਛ ਦੌਰਾਨ ਦੋਵਾਂ ਵਿਅਕਤੀਆਂ ਦੀ ਪਛਾਣ ਗੁਲਸ਼ਨ ਪੁੱਤਰ ਮੁਖਤਿਆਰ ਵਾਸੀ ਅਰਾਂਈਆਵਾਲਾ ਥਾਣਾ ਮੱਖੂ ਤੇ ਗੁਰਲਾਲ ਸਿੰਘ ਉਰਫ ਕਾਲੀ ਪੁੱਤਰ ਸਲਵਿੰਦਰ ਸਿੰਘ ਵਾਸੀ ਨਾਰਲੀ ਥਾਣਾ ਭਿੱਖੀਵਿੰਡ ਹੋਈ। ਉਕਤ ਵਿਅਕਤੀਆਂ ਕੋਲੋਂ ਤਿੰਨ ਮੋਟਰਸਾਈਕਲ ਚੋਰੀ ਦੇ ਬਰਾਮਦ ਕੀਤੇ ਗਏ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿਰੁੱਧ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।