ਡੇਢ ਕਰੋੜ ਦੀ ਹੈਰੋਇਨ ਸਣੇ ਸਮੱਗਲਰ ਅੜਿੱਕੇ

Thursday, Apr 19, 2018 - 07:03 AM (IST)

ਡੇਢ ਕਰੋੜ ਦੀ ਹੈਰੋਇਨ ਸਣੇ ਸਮੱਗਲਰ ਅੜਿੱਕੇ

ਫਿਰੋਜ਼ਪੁਰ(ਕੁਮਾਰ, ਮਲਹੋਤਰਾ, ਪਰਮਜੀਤ, ਸ਼ੈਰੀ, ਕੁਲਦੀਪ, ਹਰਚਰਨ, ਬਿੱਟੂ)—ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਪੁਲਸ ਨੇ ਸਬ-ਇੰਸਪੈਕਟਰ ਤਰਲੋਚਨ ਸਿੰਘ ਅਤੇ ਏ. ਐੱਸ. ਆਈ. ਜਤਿੰਦਰ ਜੀਤ ਸਿੰਘ ਦੀ ਅਗਵਾਈ ਹੇਠ ਸਪੈਸ਼ਲ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 310 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਆਈ. ਜੀ. ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਰਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਨੇ ਪੁਲਸ ਨੂੰ ਪੁੱਛਗਿੱਛ ਦੌਰਾਨ ਆਪਣਾ ਨਾਂ ਜਸਵੰਤ ਸਿੰਘ ਉਰਫ ਜੱਸਾ ਪੁੱਤਰ ਮੁਨਸ਼ਾ ਸਿੰਘ ਦੱਸਿਆ ਹੈ, ਜਿਸ ਦੇ ਖਿਲਾਫ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ ਅਤੇ ਕਥਿਤ ਸਮੱਗਲਰ ਪਹਿਲਾਂ ਵੀ ਕਈ ਵਾਰ ਪਾਕਿ ਸਮੱਗਲਰਾਂ ਤੋਂ ਹੈਰੋਇਨ ਦੀ ਖੇਪ ਮੰਗਵਾ ਕੇ ਅੱਗੇ ਵੇਚ ਚੁੱਕਾ ਹੈ। 
ਉਨ੍ਹਾਂ ਦੱਸਿਆ ਕਿ ਤਰਲੋਚਨ ਸਿੰਘ ਏ. ਐੱਸ. ਆਈ. ਦੀ ਅਗਵਾਈ ਹੇਠ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਪੁਲਸ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਨੂੰ ਪਿੰਡ ਅਲੀ ਕੇ ਝੁੱਗੇ ਦਿਲਾਰਾਮ ਦੇ ਇਲਾਕੇ ਵਿਚ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ, ਜੋ ਪੁਲਸ ਨੂੰ ਦੇਖ ਕੇ ਦੂਸਰੇ ਪਾਸੇ ਜਾਣ ਲੱਗਾ ਤਾਂ ਪੁਲਸ ਪਾਰਟੀ ਨੇ ਜਦ ਉਸ ਨੂੰ ਕਾਬੂ ਕੀਤਾ ਤੇ ਤਲਾਸ਼ੀ ਲਈ ਤਾਂ ਉਸ ਕੋਲੋਂ ਉਕਤ ਗ੍ਰਾਮ ਹੈਰੋਇਨ ਬਰਾਮਦ ਹੋਈ। ਨਰਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ ਡੇਢ ਕਰੋੜ ਰੁਪਏ ਹੈ। 


Related News