ਮੰਗਾ ਹੱਤਿਆਕਾਂਡ ਮਾਮਲੇ ''ਚ ਪਿਤਾ-ਪੁੱਤਰ ਕਾਬੂ, ਪੁਲਸ ਰਿਮਾਂਡ ''ਤੇ ਭੇਜਿਆ

Friday, Apr 20, 2018 - 01:12 AM (IST)

ਅਬੋਹਰ(ਸੁਨੀਲ)-ਨਗਰ ਥਾਣਾ ਮੁਖੀ ਪਰਮਜੀਤ ਕੁਮਾਰ, ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ, ਸਹਾਇਕ ਸਬ ਇੰਸਪੈਕਟਰ ਹੰਸਰਾਜ ਅਤੇ ਪੁਲਸ ਪਾਰਟੀ ਨੇ ਛਾਪਾ ਮਾਰ ਕੇ ਮੰਗਾ ਹੱਤਿਆਕਾਂਡ ਦੇ ਮੁੱਖ ਮੁਲਜ਼ਮ ਪਿਤਾ ਸੁਰਜਨ ਸਿੰਘ ਅਤੇ ਪੁੱਤਰ ਰਾਜਪਾਲ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦੋਵਾਂ ਮੁਲਜ਼ਮਾਂ ਨੂੰ ਸੀਨੀਅਰ ਜੱਜ ਅਮਰੀਸ਼ ਕੁਮਾਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਾਣਯੋਗ ਜੱਜ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਤਿੰਨ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਇਸ ਮਾਮਲੇ 'ਚ ਪੁਲਸ ਹੁਣ ਤੱਕ ਪੰਜ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਕੁਝ ਲੋਕਾਂ ਦੀ ਗ੍ਰਿਫਤਾਰੀ ਅਜੇ ਕਰਨੀ ਬਾਕੀ ਦੱਸੀ ਜਾ ਰਹੀ ਹੈ। 


Related News