ਨਾਜਾਇਜ਼ ਮਾਈਨਿੰਗ ਕਰਦੇ 3 ਗ੍ਰਿਫਤਾਰ, 1 ਫਰਾਰ

04/21/2018 6:27:34 AM

ਬਰਨਾਲਾ(ਵਿਵੇਕ ਸਿੰਧਵਾਨੀ,ਰਵੀ)— ਥਾਣਾ ਮਹਿਲ ਕਲਾਂ ਦੀ ਪੁਲਸ ਨੇ ਨਾਜਾਇਜ਼ ਮਾਈਨਿੰਗ ਕਰਦੇ 3 ਵਿਅਕਤੀਆਂ ਨੂੰ ਕਾਬੂ ਕਰ ਲਿਆ ਜਦੋਂਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਅਨਾਇਤ ਖਾਨ ਨੇ ਦੱਸਿਆ ਕਿ ਪਰਮਜੀਤ ਸਿੰਘ ਬਲਾਕ ਪੱਧਰ ਪ੍ਰਸਾਰ ਅਫ਼ਸਰ ਜ਼ਿਲਾ ਉਦਯੋਗ ਕੇਂਦਰ ਮਾਲੇਰਕੋਟਲਾ ਨੇ ਪੁਲਸ ਨੂੰ ਦੱਸਿਆ ਕਿ ਪਿੰਡ ਨਿਹਾਲੂਵਾਲ ਵਿਖੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਪੁਲਸ ਨੇ ਰੇਡ ਕਰਦਿਆਂ ਭਗਵੰਤ ਸਿੰਘ, ਰਜਿੰਦਰ ਸਿੰਘ ਅਤੇ ਰੁਪਿੰਦਰ ਸਿੰਘ ਨੂੰ ਇਕ ਟਿੱਪਰ ਅਤੇ ਇਕ ਜੇ. ਸੀ. ਬੀ. ਮਸ਼ੀਨ ਸਣੇ ਕਾਬੂ ਕੀਤਾ। ਜਦੋਂ ਕਿ ਸਤਨਾਮ ਸਿੰਘ ਮੌਕੇ ਤੋਂ ਪੁਲਸ ਪਾਰਟੀ ਨੂੰ ਵੇਖ ਕੇ ਫਰਾਰ ਹੋ ਗਿਆ।


Related News