ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗ੍ਰਿਫਤਾਰ

04/21/2018 7:11:20 AM

ਮੋਗਾ(ਆਜ਼ਾਦ)-ਪੁਲਸ ਵੱਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਮੋਗਾ ਦੇ ਇੰਚਾਰਜ ਇੰਸਪੈਕਟਰ ਜੇ. ਜੇ. ਅਟਵਾਲ ਨੇ ਦੱਸਿਆ ਕਿ ਜਦ ਹੌਲਦਾਰ ਜਗਸੀਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਜਗਸੀਰ ਸਿੰਘ ਉਰਫ ਸੁੱਖਾ ਨਿਵਾਸੀ ਪਿੰਡ ਘੱਲ ਕਲਾਂ ਮੋਟਰਸਾਈਕਲ ਚੋਰੀ ਕਰ ਕੇ ਵਿੱਕਰੀ ਕਰਨ ਦਾ ਆਦੀ ਹੈ, ਜਿਸ 'ਤੇ ਉਨ੍ਹਾਂ ਬੱਸ ਅੱਡਾ ਨਿਧਾਂਵਾਲਾ ਕੋਲ ਨਾਕਾਬੰਦੀ ਕਰ ਕੇ ਉਸ ਨੂੰ ਇਕ ਚੋਰੀ ਦੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਲਿਆ।  ਪੁੱਛ-ਗਿੱਛ ਕਰਨ 'ਤੇ ਉਸ ਨੇ ਦੱਸਿਆ ਕਿ ਉਕਤ ਮੋਟਰਸਾਈਕਲ ਉਸ ਨੇ ਕੁਝ ਸਮਾਂ ਪਹਿਲਾਂ ਧਰਮਕੋਟ ਤੋਂ ਚੋਰੀ ਕੀਤਾ ਸੀ ਅਤੇ ਵਿੱਕਰੀ ਕਰਨ ਲਈ ਘੁੰਮ ਰਿਹਾ ਸੀ। ਇਸ ਸਬੰਧੀ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 


Related News