20 ਕਿਲੋ ਚੂਰਾ-ਪੋਸਤ ਸਣੇ ਗ੍ਰਿਫਤਾਰ

Sunday, Apr 22, 2018 - 01:48 AM (IST)

20 ਕਿਲੋ ਚੂਰਾ-ਪੋਸਤ ਸਣੇ ਗ੍ਰਿਫਤਾਰ

ਫਿਰੋਜ਼ਪੁਰ(ਕੁਮਾਰ, ਮਲਹੋਤਰਾ)—ਐੱਸ. ਟੀ. ਐੱਫ. ਯੂਨਿਟ ਫਿਰੋਜ਼ਪੁਰ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਕਾਰ ਦੀ ਤਲਾਸ਼ੀ ਲੈਂਦੇ ਹੋਏ 20 ਕਿਲੋ ਚੂਰਾ-ਪੋਸਤ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸ਼ਵਨੀ ਕੁਮਾਰ ਐੱਸ. ਐੱਚ. ਓ. ਐੱਸ. ਟੀ. ਐੱਫ. ਨੇ ਦੱਸਿਆ ਕਿ ਪਿੰਡ ਜੀਆ ਬੱਗਾ ਦੇ ਇਲਾਕੇ ਵਿਚ ਪੁਲਸ ਏ. ਐੱਸ. ਆਈ. ਜਸਵੰਤ ਸਿੰਘ ਅਤੇ ਏ. ਐੱਸ. ਆਈ. ਸੁਰੇਸ਼ ਕੁਮਾਰ ਮਨਚੰਦਾ ਦੀ ਅਗਵਾਈ ਹੇਠ ਨਾਕਾਬੰਦੀ ਕੀਤੀ ਹੋਈ ਸੀ। ਉਨ੍ਹਾਂ ਦੱਸਿਆ ਕਿ ਨਾਕਾਬੰਦੀ ਦੌਰਾਨ ਜਦ ਉਨ੍ਹਾਂ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ 'ਚੋਂ 20 ਕਿਲੋ ਚੂਰਾ-ਪੋਸਤ ਬਰਾਮਦ ਹੋਇਆ। ਫੜੇ ਗਏ ਵਿਅਕਤੀ ਦੀ ਪਛਾਣ ਹਰਭਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ, ਜਿਸ ਦੇ ਖਿਲਾਫ ਥਾਣਾ ਕੁਲਗੜ੍ਹੀ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ।


Related News