ਨਾਜਾਇਜ਼ ਸ਼ਰਾਬ ਸਣੇ ਕਈ ਗ੍ਰਿਫ਼ਤਾਰ
Sunday, Apr 22, 2018 - 03:36 AM (IST)
ਸੰਗਤ ਮੰਡੀ(ਮਨਜੀਤ)-ਥਾਣਾ ਸੰਗਤ ਦੀ ਪੁਲਸ ਵੱਲੋਂ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗਵਾਲੀ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 36 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਹੌਲਦਾਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਜਦ ਉਹ ਉਕਤ ਪਿੰਡ ਨਜ਼ਦੀਕ ਰਿਫਾਈਨਰੀ ਲਿੰਕ ਰੋਡ 'ਤੇ ਸੂਏ ਦੇ ਪੁਲ ਕੋਲ ਪਹੁੰਚੇ ਤਾਂ ਦੋ ਵਿਅਕਤੀ ਮੋਟਰਸਾਈਕਲ 'ਤੇ ਰਾਮਾ ਰਿਫਾਇਨਰੀ ਵਾਲੇ ਪਾਸਿਓਂ ਸ਼ੱਕੀ ਹਾਲਤ 'ਚ ਆ ਰਹੇ ਸਨ, ਜਦ ਪੁਲਸ ਪਾਰਟੀ ਵੱਲੋਂ ਉਕਤ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 36 ਬੋਤਲਾਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀਆਂ ਦੀ ਪਛਾਣ ਰਵਿੰਦਰ ਸਿੰਘ ਤੇ ਬਲਰਾਜ ਸਿੰਘ ਵਾਸੀ ਰਾਏ ਕੇ ਕਲਾਂ ਵਜੋਂ ਹੋਈ। ਪੁਲਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ। ਸਥਾਨਕ ਪੁਲਸ ਦੇ ਸਬ-ਇੰੰਸਪੈਕਟਰ ਜੀਤ ਸਿੰੰਘ ਵੱਲੋਂ ਪੁਲਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਖੁਡਾਲ-ਕਾਹਨਗੜ੍ਹ ਦੇ ਕੱਚੇ ਰਸਤੇ ਤੋਂ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਵਿਅਕਤੀ ਮੋਟਰਸਾਈਕਲ ਛੱਡ ਕੇ ਭੱਜ ਗਿਆ, ਪੁਲਸ ਵੱਲੋਂ ਮੋਟਰਸਾਈਕਲ 'ਤੇ ਸਫੈਦ ਗੱਟੇ 'ਚ ਲੱਦੀ ਹੋਈ 24 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ। ਜਾਣਕਾਰੀ ਦਿੰੰਦੇ ਹੋਏ ਸਬ-ਇੰੰਸਪੈਕਟਰ ਜੀਤ ਸਿੰੰਘ ਨੇ ਦੱਸਿਆ ਕਿ ਮੋਟਰਸਾਈਕਲ ਚਾਲਕ ਦੀ ਪਛਾਣ ਜਸਵੀਰ ਸਿੰੰਘ ਬਰੇਟਾ ਵਜੋਂ ਹੋਈ। ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਕਾਰਵਾਈ ਆਰੰਭੀ ਗਈ ਹੈ। ਸਦਰ ਬਠਿੰਡਾ ਪੁਲਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 1 ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਵੱਲੋਂ ਪਿੰਡ ਬੀੜ ਤਲਾਬ ਵਿਖੇ ਨਾਜਾਇਜ਼ ਸ਼ਰਾਬ ਕੱਢੀ ਜਾ ਰਹੀ ਹੈ। ਹੌਲਦਾਰ ਗੁਰਵਿੰਦਰ ਸਿੰਘ ਵੱਲੋਂ ਸਤਨਾਮ ਸਿੰਘ ਦੇ ਠਿਕਾਣੇ 'ਤੇ ਛਾਪੇਮਾਰੀ ਕਰ ਕੇ 40 ਲੀਟਰ ਨਾਜਾਇਜ਼ ਸਰਾਬ ਬਰਾਮਦ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ।
