ਪੁਲਸ ਨੇ ਅਫੀਮ ਸਣੇ ਵਿਅਕਤੀ ਨੂੰ ਕੀਤਾ ਕਾਬੂ

Saturday, May 05, 2018 - 12:11 AM (IST)

ਜਲਾਲਾਬਾਦ(ਸੇਤੀਆ, ਜਤਿੰਦਰ, ਨਿਖੰਜ, ਟੀਨੂੰ, ਦੀਪਕ, ਬਜਾਜ)—ਸੀ. ਆਈ. ਏ. ਸਟਾਫ ਫਾਜ਼ਿਲਕਾ ਨੇ ਸਥਾਨਕ ਅਨਾਜ ਮੰਡੀ ਵਿਚ ਇਕ ਵਿਅਕਤੀ ਨੂੰ 1 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਸਿਟੀ ਪੁਲਸ ਨੇ ਦੋਸ਼ੀ ਸੰਦੀਪ ਸਿੰਘ ਉਰਫ ਸੰਜੂ ਪੁੱਤਰ ਸੁਖਦੇਵ ਸਿੰਘ ਵਾਸੀ ਦੋਧੀਆਂ ਵਾਲੀ ਗਲੀ, ਜ਼ੀਰਾ (ਫਿਰੋਜ਼ਪੁਰ) ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਐੱਸ. ਆਈ. ਅੰਗ੍ਰੇਜ ਸਿੰਘ ਨੇ ਦੱਸਿਆ ਕਿ ਸ਼ਹਿਰ ਦੀ ਅਨਾਜ ਮੰਡੀ ਵਿਚ ਉਹ ਪੁਲਸ ਪਾਰਟੀ ਸਮੇਤ ਗਸ਼ਤ 'ਤੇ ਸਨ ਕਿ 3 ਮਈ ਨੂੰ ਸ਼ਾਮ ਕਰੀਬ 6 ਵਜੇ ਉਨ੍ਹਾਂ ਨੇ ਪੈਦਲ ਆ ਰਹੇ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਤਾਂ ਉਸਦੇ ਹੱਥ ਵਿਚ ਫੜੇ ਲਿਫਾਫੇ ਦੀ ਤਲਾਸ਼ੀ ਲਈ ਗਈ, ਉਸ ਪਾਸੋਂ 1 ਕਿਲੋ ਅਫੀਮ ਬਰਾਮਦ ਹੋਈ ਤੇ ਦੋਸ਼ੀ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ।


Related News