ਨਸ਼ੇ ਵਾਲੇ ਪਦਾਰਥਾਂ ਸਣੇ 1 ਗ੍ਰਿਫਤਾਰ, 1 ਫਰਾਰ

Sunday, May 06, 2018 - 12:05 AM (IST)

ਨਸ਼ੇ ਵਾਲੇ ਪਦਾਰਥਾਂ ਸਣੇ 1 ਗ੍ਰਿਫਤਾਰ, 1 ਫਰਾਰ

ਫਿਰੋਜ਼ਪੁਰ(ਕੁਮਾਰ, ਮਲਹੋਤਰਾ, ਆਵਲਾ)—ਹਲਕਾ ਗੁਰੂਹਰਸਹਾਏ ਦੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਜਸਪਾਲ ਹਾਂਡਾ ਦੀ ਅਗਵਾਈ ਹੇਠ ਪੁਲਸ ਨੇ 100 ਲਿਟਰ ਲਾਹਣ ਤੇ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੱਖੋ ਕੇ ਬਹਿਰਾਮ ਦੇ ਹੌਲਦਾਰ ਮਿਲਕਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਇੰਸਪੈਕਟਰ ਜਸਪਾਲ ਹਾਂਡਾ ਨੇ ਦੱਸਿਆ ਕਿ ਪਿੰਡ ਲੱਖੋ ਕੇ ਬਹਿਰਾਮ 'ਚੋਂ 100 ਲਿਟਰ ਲਾਹਣ ਤੇ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਜੋਗਿੰਦਰ ਸਿੰਘ ਨਾਮੀ ਵਿਅਕਤੀ ਫਰਾਰ ਹੋ ਗਿਆ ਹੈ। ਪੁਲਸ ਨੇ ਨਾਮਜ਼ਦ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੂਸਰੇ ਪਾਸੇ ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਕਸ਼ਮੀਰ ਸਿੰਘ ਨੇ 240 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਚਾਹਲ ਦੇ ਇਲਾਕੇ ਵਿਚ ਪੁਲਸ ਨੇ ਗਸ਼ਤ ਦੌਰਾਨ ਸੰਤਾ ਨਾਮੀ ਵਿਅਕਤੀ ਨੂੰ ਕਾਬੂ ਕਰ ਕੇ 240 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ, ਜਿਸ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।


Related News