ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ''ਚ 2 ਕਾਬੂ
Tuesday, May 08, 2018 - 02:36 AM (IST)

ਗੋਨਿਆਣਾ(ਗੋਰਾ ਲਾਲ)-ਬੀਤੇ ਕੁਝ ਦਿਨ ਪਹਿਲਾਂ ਇਕ ਨਾਬਾਲਗ ਲੜਕੀ ਦੇ ਰਿਸ਼ਤੇਦਾਰਾਂ ਦੇ ਬਿਆਨਾਂ 'ਤੇ ਸਰਬਜੀਤ ਸਿੰਘ ਸਰਭੂ ਪੁੱਤਰ ਕਰਮਜੀਤ ਸਿੰਘ ਮੌਜੂਦਾ ਸਰਪੰਚ ਕਿਲੀ ਨਿਹਾਲ ਸਿੰਘ ਵਾਲਾ, ਗੁਰਕੀਰਤ ਸਿੰਘ ਪੁੱਤਰ ਰੁਪਿੰਦਰ ਸਿੰਘ ਵਾਸੀ ਕਿਲੀ ਨਿਹਾਲ ਸਿੰਘ ਵਾਲਾ ਤੇ ਉਸ ਦੇ ਦੋ ਹੋਰ ਸਾਥੀਆਂ 'ਤੇ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਨੇਹੀਆਂ ਵਾਲਾ ਵਿਖੇ ਪਰਚਾ ਦਰਜ ਕਰ ਕੇ ਉਨ੍ਹਾਂ 'ਚੋਂ 2 ਦੋਸ਼ੀਆਂ ਸਰਬਜੀਤ ਸਿੰਘ ਤੇ ਗੁਰਕੀਰਤ ਸਿੰਘ ਨੂੰ ਕਾਬੂ ਕਰ ਕਰ ਕੇ ਮਾਣਯੋਗ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਪੁਲਸ ਰਿਮਾਂਡ ਹਾਸਲ ਕਰ ਲਿਆ ਹੈ। ਦੂਸਰੇ ਪਾਸੇ ਪੀੜਤ ਲੜਕੀ ਨੇ ਆਪਣਾ ਡਾਕਟਰੀ ਮੁਆਇਨਾ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਦੀ ਪੁਸ਼ਟੀ ਗੋਨਿਆਣਾ ਸਿਵਲ ਹਸਪਤਾਲ ਵਿਖੇ ਤਾਇਨਾਤ ਔਰਤਾਂ ਦੇ ਮਾਹਰ ਡਾਕਟਰ ਸ਼ਿਵਾਨੀ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ ਤੇ ਪੁਲਸ ਨੇ ਪੀੜਤ ਲੜਕੀ ਦੇ ਬਿਆਨ ਦਰਜ ਕਰਵਾਉਣ ਦੀ ਗੱਲ ਵੀ ਕਹੀ।