ਨਸ਼ੇ ਵਾਲੀਆਂ ਸ਼ੀਸ਼ੀਆਂ ਸਣੇ 2 ਮੋਟਰਸਾਈਕਲ ਸਵਾਰ ਕਾਬੂ
Tuesday, May 08, 2018 - 03:59 AM (IST)

ਸੰਗਤ ਮੰਡੀ(ਮਨਜੀਤ)-ਥਾਣਾ ਸੰਗਤ ਦੀ ਪੁਲਸ ਵੱਲੋਂ ਪਿੰਡ ਸੰਗਤ ਕਲਾਂ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਇਲਾਕੇ ਦੇ ਪਿੰਡਾਂ 'ਚ ਗਸ਼ਤ ਲਾਈ ਜਾ ਰਹੀ ਸੀ, ਗਸ਼ਤ ਦੌਰਾਨ ਜਦ ਪੁਲਸ ਪਾਰਟੀ ਉਕਤ ਪਿੰਡ ਨਜ਼ਦੀਕ ਪਹੁੰਚੀ ਤਾਂ ਦੋ ਵਿਅਕਤੀ ਡੱਬਵਾਲੀ ਵਾਲੇ ਪਾਸਿਓਂ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਸ਼ੱਕੀ ਹਾਲਤ 'ਚ ਆ ਰਹੇ ਸਨ। ਪੁਲਸ ਪਾਰਟੀ ਵੱਲੋਂ ਜਦ ਉਕਤ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੇ ਮੋਟਰਸਾਈਕਲ ਦੀ ਤਲਾਸ਼ੀ ਲਈ ਤਾਂ ਉਸ 'ਚੋਂ 12 ਨਸ਼ੀਲੀਆਂ ਸ਼ੀਸ਼ੀਆਂ ਓਨਰੈਕਸ ਦੀਆਂ ਬਰਾਮਦ ਹੋਈਆ। ਫੜੇ ਗਏ ਵਿਅਕਤੀ ਦੀ ਪਛਾਣ ਕੁਲਵਿੰਦਰ ਸਿੰਘ ਪੁੱਤਰ ਬਾਬੂ ਸਿੰਘ ਤੇ ਅਮਨਦੀਪ ਸਿੰਘ ਪੁੱਤਰ ਬਾਬੂ ਸਿੰਘ ਵਾਸੀਆਨ ਫੁੱਲੋਂ ਮਿੱਠੀ ਦੇ ਤੌਰ 'ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।