ਪੁਲਸ ਨੇ ਨਾਜਾਇਜ਼ ਸ਼ਰਾਬ ਸਣੇ 3 ਨੂੰ ਕੀਤਾ ਗ੍ਰਿਫਤਾਰ

06/07/2018 7:05:29 AM

ਫਾਜ਼ਿਲਕਾ(ਨਾਗਪਾਲ, ਲੀਲਾਧਰ)–ਥਾਣਾ ਸਦਰ ਦੀ ਪੁਲਸ ਨੇ ਪਿੰਡ ਸ਼ਮਸ਼ਾਬਾਦ ਵਿਚ ਇਕ ਵਿਅਕਤੀ  ਨੂੰ ਸਵਾ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ  ਮੁਤਾਬਕ ਐੱਚ. ਸੀ. ਮਲਕੀਤ ਸਿੰਘ 5 ਜੂਨ  ਨੂੰ ਸ਼ਾਮ ਲਗਭਗ ਸਵਾ 7 ਵਜੇ ਜਦੋਂ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਪਿੰਡ ਨਵਾਂ ਸਲੇਮਸ਼ਾਹ ਦੇ ਨੇਡ਼ੇ ਇਕ ਵਿਅਕਤੀ ਨੇ ਆ ਕੇ ਸੂਚਨਾ ਦਿੱਤੀ ਕਿ ਸ਼ਮਸ਼ੇਰ ਸਿੰਘ ਉਰਫ ਸ਼ੇਰੀ ਵਾਸੀ ਪਿੰਡ ਸ਼ਮਸ਼ਾਬਾਦ ਆਪਣੇ ਘਰ ’ਚ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ ਤੇ ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ। ਜਦੋਂ ਪੁਲਸ ਨੇ ਉਕਤ ਵਿਅਕਤੀ ਦੇ ਘਰ ਰੇਡ ਕੀਤੀ ਤਾਂ ਉਸ ਕੋਲੋਂ  ਉਕਤ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਖੁਈਆਂ ਸਰਵਰ ਦੀ ਪੁਲਸ ਨੇ ਬੀਤੀ ਸ਼ਾਮ  2  ਵਿਅਕਤੀਅਾਂ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਹੌਲਦਾਰ ਰਾਮ ਸਿੰਘ ਬੀਤੀ ਸ਼ਾਮ ਪਿੰਡ ਪੰਜਾਵਾ ਮਾਡਲ ਦੇ ਨੇਡ਼ੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਸਾਹਮਣੇ ਤੋਂ ਆ ਰਹੇ  2  ਵਿਅਕਤੀਅਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਫਡ਼ੇ ਗਏ ਲੋਕਾਂ ਦੀ ਪਛਾਣ ਪਰਮਿੰਦਰ ਸਿੰਘ  ਪੁੱਤਰ ਮਹਿੰਦਰ ਸਿੰਘ ਤੇ ਦਰਸ਼ਨ ਸਿੰਘ ਪੁੱਤਰ ਪਹਿਲਵਾਨ ਸਿੰਘ ਵਾਸੀਆਂਲ ਪਿੰਡ ਤੂਤਵਾਲਾ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਖਿਲਾਫ  ਮਾਮਲਾ ਦਰਜ ਕਰ ਲਿਆ ਹੈ।