ਨਸ਼ੇ ਵਾਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 5 ਗ੍ਰਿਫਤਾਰ

06/10/2018 4:09:40 AM

ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੇ ਵਾਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 5 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਵੱਲੋਂ ਥਰਮਲ ਨਜ਼ਦੀਕ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਸਹਾਇਕ ਥਾਣੇਦਾਰ ਕ੍ਰਿਪਾਲ ਸਿੰਘ ਵੱਲੋਂ ਰਵੀਸ਼ ਕੁਮਾਰ, ਰਾਕੇਸ਼ ਕੁਮਾਰ ਅਤੇ ਅਮਨਦੀਪ ਸਿੰਘ ਵਾਸੀ ਬਠਿੰਡਾ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮਾਂ ਤੋਂ 24 ਨਸ਼ੇ ਵਾਲੀਆਂ ਸ਼ੀਸ਼ੀਆਂ ਅਤੇ 340 ਗੋਲੀਆਂ ਕੈਰੀਸੋਮਾ ਦੀਆ ਬਰਾਮਦ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਹੋਰ ਮਾਮਲੇ 'ਚ ਇਸੇ ਥਾਣੇ ਦੇ ਸਹਾਇਕ ਥਾਣੇਦਾਰ ਜੈ ਦੇਵ ਸਿੰਘ ਵੱਲੋਂ ਠੰਡੀ ਸੜਕ 'ਤੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਟੀਮ ਵੱਲੋਂ ਤਲਵਿੰਦਰ ਸਿੰਘ ਵਾਸੀ ਬਠਿੰਡਾ ਨੂੰ ਗ੍ਰਿਫਤਾਰ ਕਰ ਕੇ 70 ਸ਼ੀਸ਼ੀਆਂ ਅਤੇ 700 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਉਕਤ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਸਦਰ ਪੁਲਸ ਨੇ ਨਾਕੇਬੰਦੀ ਦੌਰਾਨ ਨਹਿਰ ਦੇ ਪੁਲ ਤੋਂ ਜਗਦੀਸ਼ ਸਿੰਘ ਵਾਸੀ ਬੀੜ ਤਲਾਬ ਨੂੰ ਗ੍ਰਿਫਤਾਰ ਕਰ ਕੇ 15 ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News