ਨਾਜਾਇਜ਼ ਸ਼ਰਾਬ ਸਣੇ ਕਈ ਵਿਅਕਤੀ ਗ੍ਰਿਫਤਾਰ

Sunday, Jun 10, 2018 - 06:53 AM (IST)

ਫਿਰੋਜ਼ਪੁਰ(ਕੁਮਾਰ, ਮਲਹੋਤਰਾ)–ਸੀ. ਆਈ. ਏ. ਫਿਰੋਜ਼ਪੁਰ ਅਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਸਵਾ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ  ਸਬੰਧੀ ਜਾਣਕਾਰੀ ਦਿੰਦਿਅਾਂ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਹੌਲਦਾਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਹਾਜੀ ਛੀਬਾਂ ਦੇ ਇਲਾਕੇ ਵਿਚ ਪੁਲਸ ਨੇ ਗਸ਼ਤ  ਦੌਰਾਨ ਉਕਤ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ  ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਫਡ਼ੇ ਗਏ ਵਿਅਕਤੀ ਦੀ ਪਛਾਣ ਸੋਨੂੰ ਪੁੱਤਰ ਫੌਜਾ ਦੇ ਰੂਪ ’ਚ ਹੋਈ ਹੈ, ਜਿਸ ਖਿਲਾਫ ਥਾਣਾ ਸਦਰ ਫਿਰੋਜ਼ਪੁਰ ’ਚ ਮੁਕੱਦਮਾ ਦਰਜ ਕੀਤਾ ਗਿਅਾ ਹੈ।  ਸੀ. ਆਈ. ਏ. ਸਟਾਫ ਤੇ ਥਾਣਾ ਬਹਾਵਵਾਲਾ ਦੀ ਪੁਲਸ ਨੇ ਬੀਤੇ ਦਿਨੀਂ ਵੱਖ-ਵੱਖ ਥਾਵਾਂ ’ਤੇ ਗਸ਼ਤ  ਦੌਰਾਨ 3 ਲੋਕਾਂ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸੀ. ਆਈ. ਏ. ਸਟਾਫ ਦੇ ਸਹਾਇਕ ਸਬ- ਇੰਸਪੈਕਟਰ ਮਿਲਖਰਾਜ ਬੀਤੀ ਸ਼ਾਮ ਪੁਲਸ ਪਾਰਟੀ ਸਣੇ ਸੀਡਫਾਰਮ ’ਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ  ਕੋਲੋਂ 37 ਲਿਟਰ 500 ਮਿਲੀਲਿਟਰ ਸ਼ਰਾਬ ਬਰਾਮਦ ਹੋਈ। ਫਡ਼ੇ ਗਏ ਵਿਅਕਤੀ ਦੀ ਪਛਾਣ ਰਣਜੀਤ ਸਿੰਘ  ਵਾਸੀ ਢਾਣੀ ਕਡ਼ਾਕਾ ਸਿੰਘ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਬਹਾਵਵਾਲਾ ਦੇ ਹੌਲਦਾਰ ਰਾਜਵਿੰਦਰ ਸਿੰਘ  ਬੀਤੀ ਸ਼ਾਮ ਪਿੰਡ ਰਾਜਪੁਰਾ ਦੇ ਨੇਡ਼ੇ ਗਸ਼ਤ ਕਰ ਰਹੇ ਸਨ ਤਾਂ ਸਾਹਮਣੇ ਤੋਂ ਇਕ ਮੋਟਰਸਾਈਕਲ ’ਤੇ ਆ ਰਹੇ  2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 90 ਪਊਏ ਸ਼ਰਾਬ ਬਰਾਮਦ ਹੋਈ। ਫਡ਼ੇ ਗਏ ਵਿਅਕਤੀਆਂ ਦੀ ਪਛਾਣ ਰਾਜਿੰਦਰ ਕੁਮਾਰ ਪੁੱਤਰ ਕਿਸ਼ਨ ਲਾਲ ਵਾਸੀ ਰਾਮਸਰਾ ਤੇ ਜਸਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਕਨਲਾ ਵਾਲੇ ਝੁੱਗੇ,  ਜਲਾਲਾਬਾਦ ਦੇ ਰੂਪ ’ਚ ਹੋਈ ਹੈ। ਪੁਲਸ ਨੇ ਉਕਤ 3 ਮੁਲਜ਼ਮਾਂ  ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਫਾਜ਼ਿਲਕਾ  ਜ਼ਿਲੇ ਦੇ ਤਹਿਤ ਥਾਣਾ ਅਰਨੀਵਾਲਾ ਪੁਲਸ ਨੇ ਪਿੰਡ ਨੁਕੇਰੀਆਂ ਦੇ ਨੇਡ਼ੇ ਇਕ ਵਿਅਕਤੀ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਐੱਚ. ਸੀ. ਜਸਵੰਤ ਸਿੰਘ 8 ਜੂਨ 2018 ਨੂੰ ਸ਼ਾਮ ਲਗਭਗ 4.10 ਵਜੇ ਜਦੋਂ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਪਿੰਡ ਨੁਕੇਰੀਆ ਦੇ ਨੇਡ਼ੇ ਹਰਬੰਸ ਸਿੰਘ ਵਾਸੀ ਪਿੰਡ ਮੌਜ਼ਮ ਕੋਲੋਂ   ਉਕਤ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸਦੇ ਖਿਲਾਫ  ਮੁਕੱਦਮਾ ਦਰਜ ਕਰ ਲਿਆ ਹੈ। 


Related News