ਪੁਲਸ ਨੇ ਵਾਹਨ ਚੋਰ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
Tuesday, Jun 12, 2018 - 02:42 AM (IST)

ਬਠਿੰਡਾ(ਸੁਖਵਿੰਦਰ)-ਪੁਲਸ ਨੇ ਚੋਰ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀਆਂ ਵੱਲੋਂ ਇਕ ਗਿਰੋਹ ਬਣਾਇਆ ਹੋਇਆ ਹੈ ਜੋ ਇਕੱਠੇ ਹੋ ਕੇ ਵਾਹਨ ਚੋਰੀ ਕਰਦੇ ਹਨ। ਸੂਚਨਾ ਦੇ ਆਧਾਰ 'ਤੇ ਪੁਲਸ ਵੱਲੋਂ ਜੱਸੀ ਪੌ ਵਾਲੀ ਵਿਖੇ ਛਾਪੇਮਾਰੀ ਕੀਤੀ ਗਈ। ਇਸ ਮੌਕੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਵੱਲੋਂ ਗਗਨ ਸਿੰਘ, ਜਗਦੀਪ ਸਿੰਘ ਵਾਸੀ ਕੈਲੇਵਾਂਦਰ, ਹਰਜੀਤ ਸਿੰਘ ਵਾਸੀ ਕੋਟਸ਼ਮੀਰ, ਗੁਰਪ੍ਰੀਤ ਸਿੰਘ ਵਾਸੀ ਪੱਕਾ ਕਲਾਂ ਅਤੇ ਮਿੱਠੂ ਸਿੰਘ ਵਾਸੀ ਸੇਖਪੁਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਪੁਲਸ ਨੇ ਮੁਲਜ਼ਮਾਂ ਕੋਲੋਂ ਚੋਰੀ ਦੇ 7 ਮੋਟਰਸਾਈਕਲ ਬਰਾਮਦ ਕੀਤੇ ਹਨ, ਜੋ ਵੱਖ-ਵੱਖ ਥਾਂਵਾਂ ਤੋਂ ਚੋਰੀ ਕੀਤੇ ਸਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਬਾਅਦ 'ਚ ਚੋਰੀ ਕੀਤੇ ਵਾਹਨ ਲੋਕਾਂ ਨੂੰ ਵੇਚ ਦਿੰਦੇ ਸਨ। ਉਕਤ ਮੁਲਜ਼ਮ ਇਕੱਠੇ ਹੋ ਕਿ ਚੋਰੀਆਂ ਨੂੰ ਅੰਜਾਮ ਦਿੰਦੇ ਸਨ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।