ਨਸ਼ੇ ਵਾਲਾ ਪਾਊਡਰ ਤੇ ਸ਼ਰਾਬ ਸਣੇ ਦੋ ਅੜਿੱਕੇ
Sunday, Jun 17, 2018 - 06:27 AM (IST)
ਰਾਜਪੁਰਾ(ਮਸਤਾਨਾ)-ਥਾਣਾ ਸਿਟੀ ਤੇ ਥਾਣਾ ਖੇੜੀ ਗੰਡਿਆਂ ਦੀ ਪੁਲਸ ਵਲੋਂ ਵੱਖ-ਵੱਖ ਦੋ ਥਾਵਾਂ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ 50 ਗ੍ਰਾਮ ਨਸ਼ੇ ਵਾਲਾ ਪਾਊਡਰ ਤੇ 24 ਬੋਤਲਾਂ ਸ਼ਰਾਬ ਸਣੇ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਵਿਚ ਤਾਇਨਾਤ ਸਬ ਇੰਸਪੈਕਟਰ ਬਲਵਿੰਦਰ ਸਿੰਘ ਸਮੇਤ ਪੁਲਸ ਫੋਰਸ ਪੁਰਾਣਾ ਬੱਸ ਸਟੈਂਡ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਸ਼ੱਕੀ ਹਾਲਾਤ ਵਿਚ ਪੈਦਲ ਜਾ ਰਿਹਾ ਰਾਜੀਵ ਕੌਸ਼ਲ ਵਾਸੀ ਜ਼ਿਲਾ ਊਨਾ, ਹਿਮਾਚਲ ਪ੍ਰਦੇਸ਼ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। ਇਸੇ ਤਰ੍ਹਾਂ ਥਾਣਾ ਖੇੜੀ ਗੰਡਿਆਂ ਵਿਚ ਤਾਇਨਾਤ ਹੌਲਦਾਰ ਦਰਸ਼ਨ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਹਰਪਾਲਪੁਰ ਵਾਸੀ ਗੁਰਮੀਤ ਸਿੰਘ ਆਪਣੇ ਘਰ ਵਿਚ ਨਾਜਾਇਜ਼ ਤੌਰ 'ਤੇ ਸ਼ਰਾਬ ਵੇਚਦਾ ਹੈ। ਇਸੇ ਸੂਚਨਾ ਦੇ ਆਧਾਰ 'ਤੇ ਉਕਤ ਹੌਲਦਾਰ ਨੇ ਉਕਤ ਵਿਅਕਤੀ ਦੇ ਘਰ ਛਾਪਾ ਮਾਰ ਕੇ ਉਥੋਂ 24 ਬੋਤਲਾਂ ਸ਼ਰਾਬ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀ। ਰਾਜਪੁਰਾ ਪੁਲਸ ਵਲੋਂ ਉਕਤ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਦੋਵਾਂ ਖਿਲਾਫ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ।
