38 ਲੱਖ ਦੇ ਅੰਤਰਰਾਸ਼ਟਰੀ ਮੁੱਲ ਦੀ ਹੈਰੋਇਨ ਸਣੇ 1 ਕਾਬੂ
Friday, Jun 22, 2018 - 01:18 AM (IST)
ਫਿਰੋਜ਼ਪੁਰ (ਕੁਮਾਰ)-ਐਂਟੀ ਨਾਰਕੋਟਿਕ ਸੈਲ ਫਿਰੋਜ਼ਪੁਰ ਰੇਂਜ ਦੀ ਪੁਲਸ ਨੇ ਏ.ਐੱਸ.ਆਈ. ਸਰਦਾਰ ਤਰਲੋਚਨ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 80 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਨੇ ਦੱਸਿਆ ਕਿ ਬੀਤੀ ਸ਼ਾਮ ਪੁਲਸ ਨੇ ਸ਼ੱਕ ਦੇ ਅਧਾਰ ’ਤੇ ਧਰਮਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਜਦ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਤੋਂ 80 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫਡ਼ੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 38 ਲੱਖ ਰੁਪਏ ਹੈ। ਪੁਲਸ ਵੱਲੋਂ ਹੈਰੋਇਨ ਸਮੇਤ ਫਡ਼ੇ ਗਏ ਵਿਅਕਤੀ ਦੇ ਖਿਲਾਫ ਮੁਕੱਦਮਾ ਦਰਜ ਕਰਦੇ ਉਸ ਤੋਂ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਹੈ।
