ਨਸ਼ੇ ਵਾਲੇ ਪਦਾਰਥ ਸਣੇ ਇਕ ਗ੍ਰਿਫਤਾਰ

06/24/2018 6:17:06 AM

ਨਾਭਾ(ਭੁਪਿੰਦਰ ਭੂਪਾ)-ਨਸ਼ੇ ਵਾਲੇ ਪਦਾਰਥਾਂ ਖਿਲਾਫ ਵਿੱਢੀ ਮੁਹਿੰਮ ਅਧੀਨ ਨਾਭਾ ਸਦਰ ਪੁਲਸ ਵੱਲੋਂ ਇੰਸਪੈਕਟਰ ਬਿੱਕਰ ਸਿੰਘ ਦੀ ਅਗਵਾਈ ਵਿਚ ਇਕ ਵਿਅਕਤੀ ਨੂੰ ਨਸ਼ੇ ਵਾਲੇ ਪਦਾਰਥ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਨਰਪਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਤਨਾਮ ਸਿੰਘ ਸਮੇਤ ਪੁਲਸ ਪਾਰਟੀ ਰੋਹਟੀ ਪੁਲ ਵਿਖੇ ਮੌਜੂਦ ਸਨ ਤਾਂ ਇੰਨੇ ਸਮੇਂ ਵਿਚ ਮਾਮਲੇ ਦੇ ਕਥਿਤ ਦੋਸ਼ੀ ਨੂੰ  ਸ਼ੱਕੀ ਹਾਲਤ ਵਿਚ ਆਉਂਦੇ ਦੇਖ ਕੇ ਜਦੋਂ ਪੁਲਸ ਪਾਰਟੀ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 25 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਕੀਤਾ ਗਿਆ। ਇਸ ’ਤੇ ਕਾਰਵਾਈ ਕਰਦਿਆਂ ਪੁਲਸ ਪਾਰਟੀ ਵੱਲੋਂ ਦੋਸ਼ੀ ਨੂੰ ਹਿਰਾਸਤ ਵਿਚ ਲੈ ਕੇ ਉਸ ਖਿਲਾਫ  ਮੁਕੱਦਮਾ  ਦਰਜ ਕਰ ਕੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 


Related News