ਨਾਜਾਇਜ਼ ਸ਼ਰਾਬ ਤੇ ਹੈਰੋਇਨ ਸਣੇ ਦੋ ਕਾਬੂ, 2 ਫਰਾਰ
Tuesday, Jun 26, 2018 - 02:00 AM (IST)
ਬਠਿੰਡਾ(ਬਲਵਿੰਦਰ)-ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਅਤੇ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦਕਿ 2 ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਜਾਣਕਾਰੀ ਮੁਤਾਬਕ ਥਾਣਾ ਸਿਟੀ ਰਾਮਪੁਰਾ ਪੁਲਸ ਨੇ ਪਿੰਡ ਰਾਮਪੁਰਾ ਵਿਖੇ ਛਾਪਾਮਾਰੀ ਕਰ ਕੇ ਜਸਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਜਿਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਮਾਮਲੇ ’ਚ ਉਕਤ ਦੇ ਸਾਥੀ ਜਗਦੀਪ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਕਿ ਇਹ ਵਿਅਕਤੀ ਖੁਦ ਨਸ਼ਾ ਕਰਦੇ ਸਨ ਜਾਂ ਹੈਰੋਇਨ ਲਿਆ ਕੇ ਅੱਗੇ ਵੇਚ ਰਹੇ ਸਨ। ਇਸੇ ਤਰ੍ਹਾਂ ਥਾਣਾ ਦਿਆਲਪੁਰਾ ਦੀ ਪੁਲਸ ਨੇ ਕੁਲਵਿੰਦਰ ਸਿੰਘ ਵਾਸੀ ਹਮੀਰਗੜ੍ਹ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਪਾਸੋਂ 100 ਲੀਟਰ ਲਾਹਣ ਬਰਾਮਦ ਹੋਈ ਹੈ। ਇਸ ਤੋਂ ਇਲਾਵਾ ਥਾਣਾ ਫੂਲ ਪੁਲਸ ਨੇ ਪਿੰਡ ਭਾਈਰੂਪਾ ਵਿਖੇ ਛਾਪਾਮਾਰੀ ਕੀਤੀ, ਜਿਥੋਂ 108 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਪਰ ਮੁਲਜ਼ਮ ਗਗਨਦੀਪ ਸਿੰਘ ਵਾਸੀ ਪਿੰਡ ਕਾਂਗੜ ਫਰਾਰ ਹੋ ਗਿਆ। ਪੁਲਸ ਨੇ ਇਨ੍ਹਾਂ ਦੋਵੇਂ ਮਾਮਲਿਆਂ ’ਚ ਮੁਕੱਦਮੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
