ਐੱਸ. ਟੀ. ਐੱਫ. ਨੇ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
Thursday, Jun 28, 2018 - 12:01 AM (IST)
ਫਿਰੋਜ਼ਪੁਰ(ਕੁਮਾਰ, ਮਲਹੋਤਰਾ)–ਫਿਰੋਜ਼ਪੁਰ ਐੱਸ. ਟੀ. ਐੱਫ. ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਅਾਂ ਐੱਸ. ਟੀ. ਐੱਫ. ਯੂਨਿਟ ਦੇ ਐੱਸ. ਆਈ. ਜਸਵੰਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਜਦ ਪੁਲਸ ਪਾਰਟੀ ਪਿੰਡ ਮੇਰ ਸਿੰਘ ਵਾਲਾ ਦੇ ਇਲਾਕੇ ’ਚ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਨੇ ਸ਼ੱਕ ਦੇ ਅਾਧਾਰ ’ਤੇ ਵਿਜੇਂਦਰ ਪਾਲ ਸਿੰਘ ਨਾਮੀ ਆਦਮੀ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ।
